29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਨਵੇਂ ਸਾਲ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/>

ਬਾਰ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਮੌਕੇ ਕਰਵਾਏ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੌਰਾਨ ਮੌਜੂਦ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਤੇ ਵਕੀਲ ਮੈਂਬਰ | ਤਸਵੀਰਾਂ-ਜੀ.ਪੀ.ਸਿੰਘ <br/> 04-01-2026
ਜਲੰਧਰ, 3 ਜਨਵਰੀ (ਚੰਦੀਪ ਭੱਲਾ)- ਨਵੇਂ ਸਾਲ ਦੇ ਸ਼ੁੱਭ ਮੌਕੇ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਨੇ ਬਹੁਤ ਹੀ ਸ਼ਰਧਾ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਸਾਲ ਦੀ ਸ਼ੁਰੂਆਤ ਕੀਤੀ | ਇਸ ਧਾਰਮਿਕ ਸਮਾਗਮ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ (ਸੀਨੀਅਰ ਉਪ ਪ੍ਰਧਾਨ) ਰਾਮ ਛਾਬੜਾ ਤੇ ਸਕੱਤਰ ਰੋਹਿਤ ਗੰਭੀਰ ਨੇ ਕੀਤੀ | ਇਸ ਦੌਰਾਨ ਸਾਬਕਾ ਪ੍ਰਧਾਨ ਅਦਿੱਤਿਆ ਜੈਨ, ਸਾਬਕਾ ਪ੍ਰਧਾਨ ਰਾਜ ਕੁਮਾਰ ਭੱਲਾ, ਸਾਬਕਾ ਸਹਾਇਕ ਸਕੱਤਰ ਸੰਗੀਤਾ ਸੋਨੀ ਵੀ ਮੌਜੂਦ ਰਹੇ | ਇਸ ਤੋਂ ਇਲਾਵਾ ਅਦਾਲਤ ਦੇ ਨਵੇਂ ਸਾਲ ਦੇ ਪਹਿਲੇ ਕੰਮਕਾਜੀ ਦਿਨ 'ਤੇ ਵਕੀਲਾਂ ਵੱਲੋਂ ਜੁਡੀਸ਼ੀਅਲ ਅਧਿਕਾਰੀਆਂ ਦਾ ਬਾਰ ਕੰਪਲੈਕਸ 'ਚ ਸਵਾਗਤ ਕੀਤਾ ਗਿਆ ਤੇ ਸਾਰਿਆਂ ਨੂੰ ਨਵੇਂ ਸਾਲ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਤੇ ਹੋਰ ਜੁਡੀਸ਼ੀਅਲ ਅਧਿਕਾਰੀ ਮੌਜੂਦ ਰਹੇ | ਇਸ ਦੌਰਾਨ ਇਨ੍ਹਾਂ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸੂਰਜ ਪ੍ਰਤਾਪ ਸਿੰਘ, ਸੰਯੁਕਤ ਸਕੱਤਰ ਸਾਹਿਲ ਮਲਹੋਤਰਾ, ਸਹਾਇਕ ਸਕੱਤਰ ਸੋਨਾਲੀਕਾ, ਸਾਬਕਾ ਪ੍ਰਧਾਨ ਗੁਰਮੇਲ ਸਿੰਘ ਲਿੱਧੜ, ਨਰਿੰਦਰ ਸਿੰਘ, ਕਰਮਪਾਲ ਸਿੰਘ ਗਿੱਲ, ਸਤਨਾਮ ਸਿੰਘ ਹੁੰਦਲ, ਅਮਰਿੰਦਰ ਸਿੰਘ ਥਿੰਦ, ਬਲਵਿੰਦਰ ਸਿੰਘ ਲੱਕੀ, ਓਮ ਪ੍ਰਕਾਸ਼ ਸ਼ਰਮਾ, ਬਲਬੀਰ ਨਿੱਝਰ, ਨਿਮਰਤਾ ਗਿੱਲ, ਜੀ.ਕੇ. ਅਗਨੀਹੋਤਰੀ, ਰਾਮ ਪਾਲ ਸ਼ਰਮਾ, ਮਧੂ ਰਚਨਾ, ਅੰਜੂ, ਮੰਜੂ, ਰਵਿੰਦਰ ਕੌਰ, ਅਮਰੀਕ ਸਿੰਘ ਸੈਣੀ, ਬਲਤੇਜ ਸਿੰਘ ਢਿੱਲੋਂ, ਪਰਮਿੰਦਰ ਢਿੱਲੋਂ, ਕੇ.ਡੀ.ਐੱਸ. ਰੰਧਾਵਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਵੱਡੀ ਰਾਹਤ ਮਿਲੇਗੀ - ਡਾ. ਸ਼ਰਮਾ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਕਸ਼ਨ ਹੈਲਪਲਾਈਨ 'ਤੇ ਪ੍ਰਾਪਤ 774 ਸ਼ਿਕਾਇਤਾਂ ਦਾ ਨਿਪਟਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।