ਗੁਰਾਇਆ, 20 ਜਨਵਰੀ (ਬਲਵਿੰਦਰ ਸਿੰਘ)-ਇਥੇ ਹਾਈਵੇਅ ਤੇ ਇੱਕ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੇ ਹਾਦਸੇ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ | ਜ਼ਖਮੀ ਰਾਜ ਕੁਮਾਰ ਵਾਸੀ ਪਿੰਡ ਮੌਲੀ ਨੂੰ ਗੁਰਾਇਆ ਦੇ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ |