ਜਲੰਧਰ, 20 ਜਨਵਰੀ (ਸ਼ਿਵ)-ਭਾਜਪਾ ਦੀ ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਦਿੱਲੀ ਵਿਚ ਭਾਜਪਾ ਹੈਡਕਵਾਟਰ ਵਿਚ ਭਾਜਪਾ ਦੇ ਨਵੇਂ ਬਣੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਮਿਲ ਕੇ ਉਨਾਂ ਨੂੰ ਪ੍ਰਧਾਨ ਬਣਨ 'ਤੇ ਮੁਬਾਰਕਾਂ ਦਿੱਤੀਆਂ | ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਤੋਂ ਇਲਾਵਾ ਹੋਰ ਵੀ ਭਾਜਪਾ ਆਗੂ ਮੌਜੂਦ ਸਨ | ਸ੍ਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਨਿਤਿਨ ਨਬੀਨ ਦੇ ਪਾਰਟੀ ਪ੍ਰਧਾਨ ਬਣਨ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ ਸਗੋਂ ਉਨਾਂ ਦੇ ਪ੍ਰਧਾਨ ਬਣਨ ਨਾਲ ਵਰਕਰਾਂ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਪੰਜਾਬ ਤੋਂ ਹੋਰ ਆਗੂਆਂ ਨੇ ਵੀ ਨਿਤਿਨ ਨਬੀਨ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਪ੍ਰਧਾਨ ਬਣਨ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ |