ਫਗਵਾੜਾ, 20 ਜਨਵਰੀ (ਚਾਨਾ)-ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੋਆਬਾ ਦੀ ਮੀਟਿੰਗ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਹੇਠ ਹੋਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਏ ਨੇ ਦੱਸਿਆ ਕਿ ਕਿਸਾਨ ਆਪਣੀਆਂ ਖੇਤੀਬਾੜੀ ਮੰਗਾਂ ਦੀ ਪੂਰਤੀ ਲਈ 5 ਫਰਵਰੀ ਨੂੰ ਦੋਆਬਾ ਖੇਤਰ ਵਿਚ 'ਆਪ' ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦੇ ਘਿਰਾਓ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ¢ ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਵਾਰ-ਵਾਰ ਮੰਗ ਪੱਤਰਾਂ ਰਾਹੀਂ ਸਰਕਾਰ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ, ਪਰ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ¢ ਇਸ ਕਾਰਨ ਜ਼ਿਲ੍ਹੇ ਭਰ ਦੇ ਕਿਸਾਨ ਇਕੱਠੇ ਹੋ ਕੇ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਵਿਰੋਧ ਪ੍ਰਦਰਸ਼ਨ ਕਰਨਗੇ ¢