ਮਲਸੀਆਂ, 20 ਜਨਵਰੀ (ਦਲਜੀਤ ਸਿੰਘ ਸਚਦੇਵਾ, ਬਾਂਸਲ)- ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਤੇ ਖਹਿਰਾ ਫਾਰਮ (ਪੈਲੇਸ) ਮਲਸੀਆਂ ਦੇ ਮਾਲਕ ਸੰਦੀਪ ਸਿੰਘ ਖਹਿਰਾ ਸ਼ੇਰੋਵਾਲੀਆ ਦੀ ਪਤਨੀ ਰਮਨਦੀਪ ਕੌਰ ਖਹਿਰਾ ਦੇ ਦਿਹਾਂਤ 'ਤੇ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਵਲੋਂ ਸੰਦੀਪ ਸਿੰਘ ਖਹਿਰਾ ਨਾਲ ਦੁੱਖ ਪ੍ਰਗਟ ਕੀਤਾ ਗਿਆ | ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਰਮਨਦੀਪ ਕੌਰ ਖਹਿਰਾ ਦਾ ਭਰੀ ਜਵਾਨੀ ਵਿਚ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਇਕ ਅਸਹਿ ਤੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦਾ ਸਮਾਜ ਸੇਵਾ ਦੇ ਕੰਮਾਂ ਵਿਚ ਵੱਡਾ ਯੋਗਦਾਨ ਹੈ | ਉਹ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਖੜ੍ਹੇ ਹਨ | ਇਸ ਮੌਕੇ ਅੰਮਿ੍ਤਪਾਲ ਸਿੰਘ ਜੋਨਾ ਪੀ.ਏ, ਰਵੀਸ਼ ਗੋਇਲ ਭਾਜਪਾ ਆਗੂ ਆਦਿ ਹਾਜ਼ਰ ਸਨ |