19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸੋਹਲ ਜਗੀਰ ਨੇੜੇ ਪੁਲਿਸ ਮੁਕਾਬਲਾ- ਦੋ ਮੁਲਜ਼ਮ ਗਿ੍ਫ਼ਤਾਰ ਇਕ ਜ਼ਖ਼ਮੀ

ਪਿੰਡ ਸੋਹਲ ਜਗੀਰ ਲਾਗੇ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਿਲ ਕਥਿਤ ਦੋਸ਼ੀਆਂ ਨਾਲ ਹੋਏ ਪੁਲਿਸ ਮੁਕਾਬਲੇ ਉਪਰੰਤ ਜ਼ਖ਼ਮੀ ਹੋਇਆ ਇੱਕ ਦੋਸ਼ੀ ਅਤੇ ਜਾਂਚ ਕਰ ਰਹੇ ਸੀਨੀਅਰ ਪੁਲਿਸ ਕਪਤਾਨ ਜਲੰਧਰ ਹਰਵਿੰਦਰ ਸਿੰਘ ਵਿਰਕ, ਡੀ.ਐਸ.ਪੀ. ਸ਼ਾਹਕੋਟ ਸੁਖਪਾਲ ਸਿੰਘ ਅਤੇ ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਅਤੇ ਹੋਰ ਤੇ ਦੋਸ਼ੀਆਂ ਵਲੋਂ ਵਰਤਿਆ ਬਰਾਮਦ ਕੀਤਾ ਗਿਆ ਪਿਸਤÏਲ¢ ਤਸਵੀਰਾਂ: ਬਾਂਸਲ, ਸ਼ਾਹਕੋਟ <br/> 21-01-2026
ਸ਼ਾਹਕੋਟ, 20 ਜਨਵਰੀ (ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ)- ਪਿੰਡ ਸੋਹਲ ਜਗੀਰ ਵਿਚ ਕਰੀਬ ਡੇਢ ਮਹੀਨਾ ਪਹਿਲਾਂ ਵਾਪਰੀ ਗੋਲੀਬਾਰੀ ਦੀ ਘਟਨਾ 'ਚ ਸ਼ਾਮਲ ਕਥਿਤ ਦੋਸ਼ੀਆਂ ਦੇ ਪਿੰਡ ਸੋਹਲ ਜਗੀਰ ਵਿਚ ਹੀ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਸ਼ਾਹਕੋਟ ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ ਤੇ ਇਸ ਮੁਕਾਬਲੇ ਵਿਚ ਇੱਕ ਮੁਲਜ਼ਮ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋਣ ਦੀ ਖ਼ਬਰ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਉਪ ਪੁਲਿਸ ਕਪਤਾਨ ਸ਼ਾਹਕੋਟ ਸੁਖਪਾਲ ਸਿੰਘ ਅਤੇ ਥਾਣਾ ਮੁਖੀ ਸ਼ਾਹਕੋਟ ਇੰਸ. ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਨੇ ਕਿ ਲੰਘੀ 11 ਜਨਵਰੀ ਨੂੰ ਪਿੰਡ ਸੋਹਲ ਜਗੀਰ ਦੇ ਰਹਿਣ ਵਾਲੇ ਸੁਖਚੈਨ ਸਿੰਘ ਪੁੱਤਰ ਲਾਲ ਸਿੰਘ ਦੇ ਘਰ ਗੋਲੀਬਾਰੀ ਦੀ ਘਟਨਾ ਵਾਪਰੀ ਸੀ¢ ਇਸ ਘਟਨਾ ਦੇ ਸਬੰਧ ਵਿਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25/27-54-59 ਦੇ ਤਹਿਤ ਥਾਣਾ ਸ਼ਾਹਕੋਟ ਵਿਖੇ ਮਾਮਲਾ ਦਰਜ ਕਰਨ ਉਪਰੰਤ ਜਾਂਚ ਸ਼ੁਰੂ ਕੀਤੀ ਗਈ ਸੀ¢ ਐਸ.ਐਸ.ਪੀ. ਸ. ਵਿਰਕ ਨੇ ਦੱਸਿਆ ਕਿ ਅਪਰਾਧ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ.ਐਸ.ਪੀ. ਸ਼ਾਹਕੋਟ ਸੁਖਪਾਲ ਸਿੰਘ ਦੀ ਨਿਗਰਾਨੀ ਤੇ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕੀਤਾ ਗਿਆ ਸੀ¢ ਉਨ੍ਹਾਂ ਦੱਸਿਆ ਕਿ ਜਾਂਚ ਦÏਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਿਲ ਦੋ ਦੋਸ਼ੀ ਹਥਿਆਰਬੰਦ ਹੋ ਕੇ ਪਿੰਡ ਸੋਹਲ ਜਗੀਰ ਦੇ ਨੇੜੇ ਘੁੰਮ ਰਹੇ ਹਨ ਅਤੇ ਇੱਕ ਹੋਰ ਅਪਰਾਧਿਕ ਕਾਰਵਾਈ ਨੂੰ ਅੰਜਾਮ ਦੇਣ ਦਾ ਇਰਾਦਾ ਰੱਖਦੇ ਸਨ¢ ਮਿਲੀ ਸੂਚਨਾ ਦੇ ਆਧਾਰ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ¢ ਨਾਕਾਬੰਦੀ ਦÏਰਾਨ ਇੱਕ ਮੋਟਰਸਾਈਕਲ 'ਤੇ ਆ ਰਹੇ ਦੋ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ¢ ਰੁਕਣ ਦੀ ਬਜਾਏ ਦੋਸ਼ੀਆਂ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ¢ ਪੁਲਿਸ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਇੱਕ ਦੋਸ਼ੀ ਕਰਨਵੀਰ ਦੇ ਪੱਟ ਵਿੱਚ ਗੋਲੀ ਲੱਗੀ ਅਤੇ ਉਸਨੂੰ ਤੁਰੰਤ ਡਾਕਟਰੀ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ, ਜਿੱਥੇ ਉਸਦਾ ਪੁਲਿਸ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ¢ ਦੂਜੇ ਦੋਸ਼ੀ ਅੰਗਰੇਜ਼ ਸਿੰਘ ਨੂੰ ਮÏਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ ਗਿਆ¢ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਗਰੇਜ਼ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਕਰਨਵੀਰ ਪੁੱਤਰ ਨਾਇਬ ਦੋਵੇਂ ਵਾਸੀ ਪਿੰਡ ਮਰਹਾਣਾ, ਥਾਣਾ ਚੋਹਲਾ ਸਾਹਿਬ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ¢ ਦੋਸ਼ੀਆਂ ਦੀ ਤਲਾਸ਼ੀ ਲੈਣ 'ਤੇ ਇਨ੍ਹਾਂ ਪਾਸੋ ਇੱਕ 30 ਬੋਰ ਪਿਸਤÏਲ, ਇੱਕ ਜ਼ਿੰਦਾ ਕਾਰਤੂਸ, ਇੱਕ ਖਾਲੀ ਕਾਰਤੂਸ ਦਾ ਖੋਲ, ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ¢ ਐਸ.ਐਸ.ਪੀ. ਜਲੰਧਰ ਦਿਹਾਤੀ ਨੇ ਅੱਗੇ ਖੁਲਾਸਾ ਕੀਤਾ ਕਿ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀਬਾਰੀ ਦੀ ਘਟਨਾ ਵਿਦੇਸ਼ ਤੋਂ ਰਚੀ ਗਈ ਇੱਕ ਅਪਰਾਧਿਕ ਸਾਜ਼ਿਸ਼ ਦਾ ਹਿੱਸਾ ਹੈ¢ ਉਨ੍ਹਾਂ ਕਿਹਾ ਕਿ ਮੁੱਖ ਸਾਜ਼ਿਸ਼ਕਰਤਾ ਬਲਵੰਤ ਸਿੰਘ ਉਰਫ਼ ਬੰਤਾ ਵਾਸੀ ਪਿੰਡ ਸੋਹਲ ਜਗੀਰ ਇਸ ਵੇਲੇ ਅਮਰੀਕਾ ਵਿਚ ਰਹਿ ਰਿਹਾ ਹੈ ਤੇ ਸ਼ਿਕਾਇਤਕਰਤਾ ਦੇ ਮਾਮੇ ਦਾ ਮੁੰਡਾ ਹੈ¢ ਹੁਣ ਤੱਕ ਕੀਤੀ ਗਈ ਜਾਂਚ ਦੇ ਨਤੀਜਿਆਂ ਅਨੁਸਾਰ ਬਲਵੰਤ ਸਿੰਘ ਨੇ ਚਰਨਜੀਤ ਸਿੰਘ ਉਰਫ਼ ਚੰਨਾ ਪੁੱਤਰ ਕੁਲਦੀਪ ਸਿੰਘ ਨਾਲ ਸੰਪਰਕ ਕੀਤਾ, ਜੋ ਇਸ ਸਮੇਂ ਫਿਲੀਪੀਨਜ਼ ਵਿਚ ਰਹਿ ਰਿਹਾ ਹੈ¢ ਇਨ੍ਹਾਂ ਹਦਾਇਤਾਂ 'ਤੇ ਕਾਰਵਾਈ ਕਰਦੇ ਹੋਏ ਚਰਨਜੀਤ ਸਿੰਘ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਦਾ ਕੰਮ ਅੰਗਰੇਜ਼ ਸਿੰਘ ਅਤੇ ਕਰਨਵੀਰ ਨੂੰ ਸÏਾਪਿਆ¢ ਉਨ੍ਹਾਂ ਦੱਸਿਆ ਕਿ ਵਿਦੇਸ਼ ਤੋਂ ਕੰਮ ਕਰ ਰਹੇ ਮੁਲਜ਼ਮਾਂ ਵਿਰੁੱਧ ਹਵਾਲਗੀ ਦੀ ਕਾਰਵਾਈ ਸ਼ੁਰੂ ਕਰਨ ਦੀ ਪ੍ਰਕਿਰਿਆ ਕਾਨੂੰਨ ਅਨੁਸਾਰ ਢੁਕਵੇਂ ਚੈਨਲਾਂ ਰਾਹੀਂ ਕੀਤੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਪੂਰੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਮਹਿਤਪੁਰ ਵਾਸੀ ਟ੍ਰੈਫ਼ਿਕ ਸਮੱਸਿਆਂ ਤੋਂ ਡਾਢੇ ਪ੍ਰੇਸ਼ਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਸ਼ਾਹਕੋਟ ਵਿਖੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।