19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ਼ੋਭਾ ਯਾਤਰਾ ਤੋਂ ਪਹਿਲਾਂ ਤਿਆਰੀਆਂ ਲਈ ਮੇਅਰ ਨੂੰ ਮੰਗ ਪੱਤਰ ਦਿੱਤਾ <br/>

ਅਜੀਤ ਡੈਸਕ 21-01-2026
ਜਲੰਧਰ, 20 ਜਨਵਰੀ (ਸ਼ਿਵ)-ਵਾਰਡ ਨੰਬਰ 35 ਦੀ ਕਾਂਗਰਸ ਦੇ ਕੌਂਸਲਰ ਸ੍ਰੀਮਤੀ ਸੁਰਿੰਦਰ ਕੌਰ ਹੈਪੀ ਦੀ ਅਗਵਾਈ ਵਿਚ ਇੱਕ ਵਫ਼ਦ ਨੇ ਮੇਅਰ ਵਨੀਤ ਧੀਰ ਨੂੰ ਮਿਲ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਗਟ ਉਤਸਵ ਮੌਕੇ ਨਿਕਲਣ ਵਾਲੀ ਸ਼ੋਭਾ ਯਾਤਰਾ ਤੋਂ ਪਹਿਲਾਂ ਸਾਰੇ ਪ੍ਰਬੰਧ ਕਰਨ ਦੀ ਮੰਗ ਕੀਤੀ | ਉਨਾਂ ਨੇ ਦੱਸਿਆ ਕਿ ਬੂਟਾ ਮੰਡੀ ਦੇ ਸਾਰੇ ਇਲਾਕੇ ਵਿਚ ਲਾਈਟਾਂ ਸਹੀ ਕਰਨ ਤੋਂ ਇਲਾਵਾ ਸੜਕਾਂ ਦੀ ਮੁਰੰਮਤ ਅਤੇ ਸਫ਼ਾਈ ਦਾ ਕੰਮ ਵੀ ਜੰਗੀ ਪੱਧਰ 'ਤੇ ਕਰਵਾਉਣਾ ਚਾਹੀਦਾ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਤਰਾਂ ਦੀ ਕੋਈ ਪ੍ਰੇਸ਼ਾਨੀ ਨਾ ਹੋ ਸਕੇ | ਉਨਾਂ ਕਿਹਾ ਕਿ ਸਿਲਵਰ ਹਾਈਟ ਦੇ ਕੋਲ ਸੜਕ ਦੀ ਮੁਰੰਮਤ ਕਰਨ ਤੋਂ ਇਲਾਵਾ ਹੋਰ ਵੀ ਜਿਹੜੀਆਂ ਸੜਕਾਂ ਖ਼ਰਾਬ ਹਨ, ਉਨਾਂ ਸਦੀ ਮੁਰੰਮਤ ਕਰਵਾਈ ਜਾਵੇ | ਸ੍ਰੀਮਤੀ ਹੈਪੀ ਨੇ ਮੇਅਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਚੌਕ ਨੂੰ ਹੋਰ ਸੁੰਦਰ ਬਣਾਇਆ ਜਾ ਰਿਹਾ ਹੈ, ਇਹ ਸ਼ਲਾਘਾਯੋਗ ਕੰਮ ਹੈ ਤਾਂ ਇਸ ਦਾ ਕੰਮ ਜੰਗੀ ਪੱਧਰ 'ਤੇ ਹੋਣਾ ਚਾਹੀਦਾ ਹੈ | ਇਸ ਮੌਕੇ ਮੇਅਰ ਵਨੀਤ ਧੀਰ ਨੇ ਭਰੋਸਾ ਦਿੱਤਾ ਕਿ ਨਿਗਮ ਪ੍ਰਸ਼ਾਸਨ ਨੇ ਪਹਿਲਾਂ ਹੀ ਤਿਆਰੀਆਂ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਸੁਰਿੰਦਰ ਸਿੰਘ ਭਾਪਾ, ਅੰਮਿ੍ਤਪਾਲ ਵਿੱਕੀ, ਜਸਵਿੰਦਰ ਕੌਰ ਹਾਜਰ ਸਨ |

ਪਿਛਲੀ ਖ਼ਬਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ 3 ਨੌਜਵਾਨ ਜ਼ਖ਼ਮੀ <br/> ਅਗਲੀ ਖ਼ਬਰ ਮਹਿਤਪੁਰ ਵਾਸੀ ਟ੍ਰੈਫ਼ਿਕ ਸਮੱਸਿਆਂ ਤੋਂ ਡਾਢੇ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।