19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ 3 ਨੌਜਵਾਨ ਜ਼ਖ਼ਮੀ <br/>

ਮੁੱਖ ਮਾਰਗ 'ਤੇ ਸੜਕ ਹਾਦਸੇ ਦੌਰਾਨ ਦੇ ਸ਼ਿਕਾਰ 3 ਨੌਜਵਾਨਾਂ ਨੂੰ ਫਸਟ ਏਡ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ | ਤਸਵੀਰ-ਸਤਿੰਦਰ ਸ਼ਰਮਾ | <br/> 21-01-2026
ਫਿਲੌਰ, 20 ਜਨਵਰੀ (ਸਤਿੰਦਰ ਸ਼ਰਮਾ)-ਸਥਾਨਕ ਮੁੱਖ ਮਾਰਗ 'ਤੇ ਸਥਿਤ ਸੀ.ਐਨ.ਜੀ. ਪੈਟਰੋਲ ਪੰਪ ਸਾਹਮਣੇ ਇਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਰਕੇ 3 ਨੌਜਵਾਨਾਂ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਕੋਈ ਅਣਪਛਾਤਾ ਵਾਹਨ ਮੋਟਰਸਾਇਕਲ ਨੰਬਰ ਪੀਬੀ 32 ਐਨ 3601 ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ | ਉੰਕਤ ਹਾਦਸੇ ਦੌਰਾਨ 3 ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਦੀ ਪਹਿਚਾਣ ਸੌਰਵ ਪੁੱਤਰ ਵਿਜੈ ਕੁਮਾਰ ਅਤੇ ਗੁਰਦੀਪ ਸਿੰਘ ਪੁੱਤਰ ਪਰਗਣ ਸਿੰਘ ਵਾਸੀਆਨ ਬੜਾ ਪਿੰਡ ਤੇ ਹੈਪੀ ਪੁੱਤਰ ਸੰਤੋਖ ਸਿੰਘ ਕਮਾਲਪੁਰ ਗੁਰਾਇਆ ਵਜੋਂ ਹੋਈ ਹੈ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਇਲਾਜ਼ ਲਈ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ ਗਿਆ | ਉਨ੍ਹਾਂ ਕਿਹਾ ਕਿ ਉਕਤ ਮਾਮਲੇ ਸੰਬੰਧੀ ਥਾਣਾ ਫਿਲੌਰ ਦੇ ਏ.ਐਸ.ਆਈ. ਜੈ ਗੋਪਾਲ ਨੂੰ ਸੂਚਿਤ ਕਰ ਦਿੱਤਾ ਹੈ |

ਪਿਛਲੀ ਖ਼ਬਰ ਨੂਰਮਹਿਲ ਵਿੱਚ ਰਾਣਾ ਗੁਰਜੀਤ ਸਿੰਘ ਲਹਿਰਾਉਣਗੇ ਤਿਰੰਗਾ ਅਗਲੀ ਖ਼ਬਰ ਸ਼ੋਭਾ ਯਾਤਰਾ ਤੋਂ ਪਹਿਲਾਂ ਤਿਆਰੀਆਂ ਲਈ ਮੇਅਰ ਨੂੰ ਮੰਗ ਪੱਤਰ ਦਿੱਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।