16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸਾਥੀ ਵਲੋਂ ਕੀਤੇ ਹਮਲੇ ਤੋਂ ਬਾਅਦ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ <br/>

ਅਜੀਤ ਡੈਸਕ 28-01-2026
ਜਲੰਧਰ, 27 ਜਨਵਰੀ (ਐੱਮ. ਐੱਸ. ਲੋਹੀਆ)-ਸਪੋਰਟਸ ਕਾਲਜ ਨੇੜੇ ਚੱਲ ਰਹੀ ਇਕ ਆਟੋਮੋਬਾਈਲ ਵਰਕਸ਼ਾਪ ਦੇ ਕਰਿੰਦਿਆਂ 'ਚ ਹੋਏ ਆਪਸੀ ਝਗੜੇ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ | ਮਿ੍ਤਕ ਦੀ ਪਛਾਣ ਜਗਦੀਪ ਸਿੰਘ (32) ਵਾਸੀ ਨਿਊ ਦਸ਼ਮੇਸ਼ ਨਗਰ, ਜਲੰਧਰ ਵਜੋਂ ਦੱਸੀ ਗਈ ਹੈ | ਮਿ੍ਤਕ ਦੀ ਭੈਣ ਸਿਮਰਨਜੀਤ ਕੌਰ ਵਾਸੀ ਧੰਨੋਵਾਲੀ ਅਨੁਸਾਰ 1 ਜਨਵਰੀ ਨੂੰ ਜਗਦੀਪ ਦਾ ਆਪਣੇ ਵਰਕਸ਼ਾਪ 'ਚ ਕੰਮ ਕਰਦੇ ਕ੍ਰਿਸ਼ਨਾ ਨਾਂਅ ਦੇ ਵਿਅਕਤੀ ਨਾਲ ਕਿਸੇ ਗੱਲ ਤੋਂ ਝਗੜਾ ਹੋ ਗਿਆ ਸੀ | ਜਦੋਂ ਰਾਤ ਕਰੀਬ 9.30 ਵਜੇ ਜਗਦੀਪ ਘਰ ਜਾਣ ਲੱਗਾ ਤਾਂ ਵਰਕਸ਼ਾਪ ਦੇ ਬਾਹਰ ਹੀ ਕ੍ਰਿਸ਼ਨਾ ਨੇ ਤੇਜ਼ਧਾਰ ਹੱਥਿਆਰਾਂ ਨਾਲ ਲੈਸ ਆਪਣੇ ਸਾਥੀਆਂ ਨਾਲ ਮਿਲ ਕੇ ਜਗਦੀਪ 'ਤ ਹਮਲਾ ਕਰ ਦਿੱਤਾ, ਜਿਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਜੈਇੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਵਾਰਦਾਤ ਸੰਬੰਧੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਮੁਲਜ਼ਮਾਂ ਦੀ ਭਾਲ 'ਚ ਲਗਾਤਾਰ ਛਾਪੇ ਮਾਰੇ ਜਾਂਦੇ ਰਹੇ | ਉਨ੍ਹਾਂ
ਦੱਸਿਆ ਇਕ ਅੱਜ ਜਗਦੀਪ ਸਿੰਘ ਦੀ ਮੌਤ ਹੋ ਜਾਣ 'ਤੇ ਉਨ੍ਹਾਂ ਵਲੋਂ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਮੁੱਖ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਜੰਗਲਾਤ ਗਾਰਡ ਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਕਾਬੂ <br/> ਅਗਲੀ ਖ਼ਬਰ ਜਬਰ ਜਨਾਹ ਦੇ ਮਾਮਲੇ 'ਚ 10 ਸਾਲ ਦੀ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।