16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪੰਜਾਬ ਸਰਕਾਰ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਕਰ ਰਹੀ ਲਗਾਤਾਰ ਉਪਰਾਲੇ- ਮਹਿੰਦਰ ਭਗਤ

ਅਜੀਤ ਡੈਸਕ 28-01-2026
ਜਲੰਧਰ, 27 ਜਨਵਰੀ (ਚੰਦੀਪ ਭੱਲਾ)-ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਇੱਥੇ ਰੈੱਡ ਕਰਾਸ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਗਏ ਤਿੰਨ ਦਿਨਾ ਪੰਜਾਬ ਸਖੀ ਸ਼ਕਤੀ ਮੇਲਾ-2026 ਦਾ ਉਦਘਾਟਨ ਕੀਤਾ ਗਿਆ¢ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲਾ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿਚ ਬਿਹਤਰੀਨ ਉਪਰਾਲਾ ਹੈ, ਜੋ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ¢ ਉਨ੍ਹਾਂ ਕਿਹਾ ਕਿ ਜਿਹੜੀਆਂ ਔਰਤਾਂ ਪਿੰਡਾਂ ਵਿਚ ਘਰਾਂ ਵਿਚ ਬੈਠ ਕੇ ਹੱਥ ਕਲਾਕਾਰੀ ਦਾ ਕੰਮ ਕਰਦੀਆਂ ਹਨ, ਉਨ੍ਹਾਂ ਲਈ ਇਹ ਮੇਲਾ ਆਪਣਾ ਹੁਨਰ ਦਿਖਾਉਣ ਲਈ ਬਹੁਤ ਵਧੀਆ ਮੌਕਾ ਹੈ, ਜਿਸ ਨਾਲ ਉਹ ਆਪਣੀ ਆਰਥਿਕਤਾ ਨੂੰ ਵੀ ਮਜ਼ਬੂਤ ਕਰ ਸਕਦੀਆਂ ਹਨ¢ਸ੍ਰੀ ਭਗਤ ਨੇ ਕਿਹਾ ਕਿ ਕਿਸੇ ਵੀ ਦੇਸ਼ ਤੇ ਸੂਬੇ ਦੀ ਤਰੱਕੀ ਵਿਚ ਮਹਿਲਾਵਾਂ ਦਾ ਬਹੁਤ ਅਹਿਮ ਯੋਗਦਾਨ ਹੁੰਦਾ ਹੈ ਅਤੇ ਕੋਈ ਵੀ ਦੇਸ਼ ਜਾਂ ਸਮਾਜ ਮਹਿਲਾਵਾਂ ਦੀ ਅਣਦੇਖੀ ਕਰਕੇ ਵਿਕਾਸ ਨਹੀਂ ਕਰ ਸਕਦਾ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਅÏਰਤਾਂ ਦੀ ਭਲਾਈ ਅਤੇ ਬਿਹਤਰੀ ਲਈ ਦਿ੍ੜ੍ਹ ਵਚਨਬੱਧ ਹੈ¢ਕੈਬਨਿਟ ਮੰਤਰੀ ਨੇ ਸੈੱਲਫ਼ ਹੈਲਪ ਗਰੁੱਪ ਦੀਆਂ ਮਹਿਲਾਵਾਂ ਵਲੋਂ ਮੇਲੇ ਵਿਚ ਲਗਾਏ ਗਏ ਸਟਾਲਾਂ ਦਾ ਦੌਰਾ ਵੀ ਕੀਤਾ¢ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ¢ ਉਨ੍ਹਾਂ ਦੱਸਿਆ ਕਿ ਮੇਲੇ ਦਾ ਮੁੱਖ ਮਕਸਦ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਨੂੰ ਉਨ੍ਹਾਂ ਵਲੋਂ ਤਿਆਰ ਕੀਤੇ ਉਤਪਾਦਾਂ ਦੀ ਵਿੱਕਰੀ ਲਈ ਪਲੇਟਫ਼ਾਰਮ ਮੁਹੱਈਆ ਕਰਵਾਉਣਾ ਹੈ¢ ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿਚ ਕਰੀਬ 62 ਸਵੈ ਸਹਾਇਤਾ ਸਮੂਹ ਹਿੱਸਾ ਲੈ ਰਹੇ ਹਨ ਅਤੇ ਇਹ ਮੇਲਾ 29 ਜਨਵਰੀ ਤੱਕ ਜਾਰੀ ਰਹੇਗਾ ਇਸ ਦੌਰਾਨ ਐੱਚ.ਐੱਮ.ਵੀ. ਕਾਲਜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਚਰੰਗਾਂ ਦੀਆਂ ਵਿਦਿਆਰਥਣਾਂ ਵੱਲੋਂ ਸਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ¢ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਲਾਲ ਕੁੰਡਲ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਵੀਨੂੰ ਖੰਨਾ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸੁਖਬੀਰ ਕੌਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ, ਸ਼ੋਭਾ ਭਗਤ, ਸੁਦੇਸ਼ ਭਗਤ, ਸੈੱਲਫ਼ ਹੈਲਪ ਗਰੁੱਪ ਦੀਆਂ ਮਹਿਲਾਵਾਂ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾ ਸਟਾਫ਼ ਵੀ ਮੌਜੂਦ ਸਨ¢

ਪਿਛਲੀ ਖ਼ਬਰ ਗਣਤੰਤਰ ਦਿਵਸ ਮੌਕੇ ਮੇਅਰ ਵਲੋਂ ਸੰਵਿਧਾਨ ਚੌਕ ਦਾ ਉਦਘਾਟਨ ਅਗਲੀ ਖ਼ਬਰ ਮੀਰੀ ਪੀਰੀ ਵੈੱਲਫ਼ੇਅਰ ਸੇਵਾ ਸੁਸਾਇਟੀ ਨੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।