16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪੁਲਿਸ ਵਲੋਂ ਕਾਰ ਸਵਾਰ ਅਫੀਮ ਸਮੇਤ ਕਾਬੂ

ਅਜੀਤ ਡੈਸਕ 28-01-2026
ਜੰਡਿਆਲਾ ਮੰਜਕੀ, 27 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਨੂਰਮਹਿਲ ਦੀ ਪੁਲਿਸ ਵਲੋਂ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਉਰਫ ਇੰਦਰ ਪੁੱਤਰ ਗੁਰਦੇਵ ਸਿੰਘ ਵਾਸੀ ਰਾਜੋਵਾਲ ਨੂੰ ਰਾਮਪੁਰ ਸੰਪਰਕ ਸੜਕ ਤੋਂ ਇਕ ਕਾਰ ਮਾਰਕਾ ਆਈ 20, ਪੀਬੀ08-ਡੀਐੱਫ-2215 ਰੰਗ ਚਿੱਟਾ ਵਿਚ ਬੈਠਿਆਂ 99 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਸ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਉੱਘੇ ਕਾਰੋਬਾਰੀ ਕਾਲੜਾ ਪਰਿਵਾਰ ਨੂੰ ਸਦਮਾ <br/> ਅਗਲੀ ਖ਼ਬਰ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ 2 ਦੋਸ਼ੀ ਕਾਬੂ, ਇ ਕ ਦੀ ਭਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।