16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਾਜਾਇਜ਼ ਦੁਕਾਨਾਂ ਨੂੰ ਲੈ ਕੇ ਨਿਗਮ ਵਲੋਂ ਨੋਟਿਸ ਜਾਰੀ <br/>

ਹਰਬੰਸ ਨਗਰ 'ਚ ਬਣੀਆਂ ਦੁਕਾਨਾਂ ਜਿਨ੍ਹਾਂ ਨੂੰ ਨਿਗਮ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ | ਤਸਵੀਰ: ਮੁਨੀਸ਼ <br/> 29-01-2026
ਜਲੰਧਰ, 28 ਜਨਵਰੀ (ਸ਼ਿਵ)- ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੇ ਹਰਬੰਸ ਨਗਰ ਵਿਚ ਚਾਰ ਨਾਜਾਇਜ਼ ਦੁਕਾਨਾਂ ਦੀ ਉਸਾਰੀ ਦੇ ਮਾਮਲੇ ਵਿਚ ਕਾਰਵਾਈ ਆਰੰਭ ਕੀਤੀ ਹੈ | ਉਕਤ ਉਸਾਰੀਆਂ ਨੂੰ ਲੈ ਕੇ ਸੈਕਸ਼ਨ 270 ਤਹਿਤ ਨੋਟਿਸ ਵੀ ਜਾਰੀ ਕੀਤਾ ਗਿਆ ਹੈ | ਦੱਸਿਆ ਜਾਂਦਾ ਹੈ ਕਿ ਕੁੱਝ ਸਮਾਂ ਪਹਿਲਾਂ ਹੀ ਨਿਗਮ ਕੋਲ ਇਨ੍ਹਾਂ ਨਾਜਾਇਜ਼ ਦੁਕਾਨਾਂ ਦੀ ਉਸਾਰੀ ਦਾ ਮਾਮਲਾ ਪੁੱਜਾ ਸੀ | ਹਾਲਾਂਕਿ ਨਿਗਮ ਵੱਲੋਂ ਕਾਫੀ ਦੇਰੀ ਨਾਲ ਉਸ ਵੇਲੇ ਕਾਰਵਾਈ ਸ਼ੁਰੂ ਕੀਤੀ ਗਈ ਹੈ ਜਦੋਂ ਕਿ ਉਕਤ ਦੁਕਾਨਾਂ ਦੀ ਉਸਾਰੀ ਦਾ ਕੰਮ ਕਰੀਬ ਪੂਰਾ ਹੋ ਚੁੱਕਾ ਹੈ | ਨਿਗਮ ਨੇ ਸਾਰਾ ਨਿਰਮਾਣ ਪੂਰਾ ਹੋਣ 'ਤੇ ਕਾਰਵਾਈ ਕੀਤੀ ਹੈ ਜਿਸ ਤਹਿਤ ਨੋਟਿਸ ਦਿੱਤਾ ਗਿਆ ਹੈ | ਦੱਸਿਆ ਜਾਂਦਾ ਹੈ ਕਿ ਨਿਗਮ ਦੇ ਬਿਲਡਿੰਗ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਉਕਤ ਦੁਕਾਨਾਂ ਨੂੰ ਸੀਲਿੰਗ ਕੀਤੇ ਜਾਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਚੇਤੇ ਰਹੇ ਕਿ ਕੁੱਝ ਦਿਨ ਪਹਿਲਾਂ ਹੀ ਮੇਅਰ ਵਨੀਤ ਧੀਰ ਦੀ ਪ੍ਰਧਾਨਗੀ ਵਿਚ ਬਿਲਡਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਵਿਭਾਗੀ ਅਫ਼ਸਰਾਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਸੀ ਕਿ ਨਾਜਾਇਜ ਉਸਾਰੀਆਂ ਤੇ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਮੇਅਰ ਵਨੀਤ ਧੀਰ ਵੱਲੋਂ ਇਸ ਮਾਮਲੇ ਵਿਚ ਨਾਜਾਇਜ਼ ਕਾਲੋਨੀਆਂ ਤੇ ਆਪਣੀਆਂ ਸਾਰੀਆਂ ਕਿਸ਼ਤਾਂ ਦੀ ਅਦਾਇਗੀ ਨਾ ਕਰਨ ਵਾਲੀਆਂ ਕਾਲੋਨੀਆਂ ਦੀ ਸੂਚੀ ਵੀ ਤਲਬ ਕੀਤੀ ਗਈ ਹੈ | ਮੇਅਰ ਵਨੀਤ ਧੀਰ ਨੇ ਇਸ ਬਾਰੇ ਜਾਣਕਾਰੀ ਦੀ ਸੂਚੀ ਭੇਜਣ ਲਈ ਅੱਜ ਵੀ ਸਬੰਧਿਤ ਅਫ਼ਸਰ ਨੂੰ ਹਦਾਇਤ ਜਾਰੀ ਕੀਤੀ ਹੈ |

ਪਿਛਲੀ ਖ਼ਬਰ ਕਾਰੋਬਾਰੀ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਮੌਤ ਭਾਜਪਾ ਕੌਂਸਲਰ ਮਨਜੀਤ ਸਿੰਘ ਟੀਟੂ ਦਾ ਰਿਸ... ਅਗਲੀ ਖ਼ਬਰ ਟਿੱਪਰ ਡਰਾਈਵਰਾਂ ਵਲੋਂ ਵਰਿਆਣਾ ਡੰਪ ਦੇ ਖਰਾਬ ਰਸਤੇ ਨੂੰ ਬਣਾਉਣ ਦੀ ਮੰਗ ਦੇ ਬਾਵਜੂਦ ਸਮੱਸਿਆ ਜਿਉਂ ਦੀ ਤਿਉਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।