16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗਣਤੰਤਰ ਦਿਵਸ ਮੌਕੇ ਕੁਲਵਿੰਦਰ ਬੈਂਸ ਤੇ ਨਵੀਨ ਭਾਰਤੀ ਦਾ ਸਨਮਾਨ <br/>

ਅੰਬੇਡਕਰ ਸੈਨਾ ਪੰਜਾਬ ਦੇ ਜਨਰਲ ਸਕੱਤਰ ਕੁਲਵਿੰਦਰ ਬੈਂਸ ਨੂੰ ਪ੍ਰਸੰਸਾ ਪੱਤਰ ਪ੍ਰਦਾਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਨਾਲ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਹੋਰ | ਨਾਲ ਨਵੀਨ ਭਾਰਤੀ ਸਨਮਾਨ ਪ੍ਰਾਪਤ ਕਰਦੇ ਹੋਏ | ਤਸਵੀਰਾਂ. ਮੁਨੀਸ਼ <br/> 29-01-2026
ਜਲੰਧਰ, 28 ਜਨਵਰੀ (ਜਸਪਾਲ ਸਿੰਘ)-ਗਣਤੰਤਰ ਦਿਵਸ ਸੰਬੰਧੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਅੰਬੇਡਕਰ ਸੈਨਾ ਪੰਜਾਬ (ਜਲੰਧਰ) ਦੇ ਜਨਰਲ ਸਕੱਤਰ ਕੁਲਵਿੰਦਰ ਬੈਂਸ ਨੂੰ ਸਮਾਜ ਪ੍ਰਤੀ ਸੇਵਾਵਾਂ ਅਤੇ ਲੋਕ ਹਿਤਕਾਰੀ ਕੰਮਾਂ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ 'ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪ੍ਰਦਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਤੇ ਏ. ਡੀ. ਸੀ. ਅਮਨਿੰਦਰ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਕੁਲਵਿੰਦਰ ਬੈਂਸ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਸਮਾਜਿਕ ਨਿਆਂ, ਸੇਵਾ ਅਤੇ ਜਾਗਰੂਕਤਾ ਸੰਬੰਧੀ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਨਾ ਦੇਵੇਗਾ | ਇਸ ਮੌਕੇ ਕੁਲਵਿੰਦਰ ਬੈਂਸ ਦੇ ਨਾਲ ਨਵੀਨ ਭਾਰਤੀ ਨੂੰ ਵੀ ਉਨ੍ਹਾਂ ਦੇ ਸਮਾਜ ਸੇਵਾ ਪ੍ਰਤੀ ਕੰਮਾਂ ਲਈ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਨੈਸ਼ਨਲ ਸਕੂਲ ਖੇਡਾਂ ਜੂਡੋ 'ਚ ਪੰਜਾਬ ਬਣਿਆ ਓਵਰਆਲ ਚੈਂਪੀਅਨ <br/> ਅਗਲੀ ਖ਼ਬਰ ਸਵਰਨਕਾਰ ਸੰਘ ਵਲੋਂ ਗਣਤੰਤਰ ਦਿਵਸ ਮੌਕੇ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।