ਜਲੰਧਰ, 28 ਜਨਵਰੀ (ਪਵਨ ਖਰਬੰਦਾ)- ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਕਪੂਰਥਲਾ ਰੋਡ ਨੇ ਵਿਦਿਆਰਥਣਾਂ ਲਈ ਇੱਕ ਸਵੈ-ਰੱਖਿਆ ਸਿਖਲਾਈ ਸੈਸ਼ਨ ਕਰਵਾਇਆ ਗਿਆ | ਇਸ ਪਹਿਲਕਦਮੀ ਦਾ ਉਦੇਸ਼ ਲੜਕੀਆਂ ਨੂੰ ਚੁਣੌਤੀਪੂਰਨ ਸਥਿਤੀਆਂ ਵਿੱਚ ਆਪਣੇ ਆਪ ਨੂੰ ਬਚਾਉਣ ਲਈ ਵਿਹਾਰਕ ਤਕਨੀਕਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਸੀ | ਸਿਖਲਾਈ ਸੈਸ਼ਨ ਤਜਰਬੇਕਾਰ ਇੰਸਟ੍ਰਕਟਰਾਂ ਵਲੋਂ ਕਰਵਾਇਆ ਗਿਆ ਜਿਨ੍ਹਾਂ ਨੇ ਬੁਨਿਆਦੀ ਸਵੈ-ਰੱਖਿਆ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥਣਾਂ ਨੇ ਸੈਸ਼ਨ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਤੇ ਤਕਨੀਕਾਂ ਸਿੱਖਣ ਵਿੱਚ ਸਰਗਰਮੀ ਨਾਲ ਹਿੱਸਾ ਲਿਆ | ਚੇਅਰਮੈਨ ਅਨਿਲ ਚੋਪੜਾ, ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਤੇ ਪਿ੍ੰਸੀਪਲ ਡਾ. ਰੋਹਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ |