16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਕੱਲ੍ਹ ਜਲੰਧਰ-ਫਗਵਾੜਾ ਹਾਈਵੇ ਜਾਮ ਕਰਨ ਦਾ ਐਲਾਨ <br/>

ਅਜੀਤ ਡੈਸਕ 29-01-2026
ਜਲੰਧਰ, 28 ਜਨਵਰੀ (ਜਸਪਾਲ ਸਿੰਘ)-ਜਮਸ਼ੇਰ 'ਚ ਲੱਗਣ ਜਾ ਰਹੇ ਬਾਇਓ (ਸੀ.ਐੱਨ.ਜੀ.) ਗੈਸ ਪਲਾਂਟ ਦੇ ਵਿਰੋਧ 'ਚ ਅਤੇ ਸ਼ੁੱਧ ਹਵਾ ਤੇ ਸਾਫ਼ ਪਾਣੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਵਾਤਾਵਰਨ ਪ੍ਰੇਮੀਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ 30 ਜਨਵਰੀ ਨੂੰ ਪਰਾਗਪੁਰ ਜੀ. ਟੀ. ਰੋਡ 'ਤੇ ਧਰਨਾ ਦੇ ਕੇ ਜਲੰਧਰ-ਫਗਵਾੜਾ ਹਾਈਵੇ ਜਾਮ ਕੀਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਾਛਿਆਣਾ, ਸਰਪ੍ਰਸਤ ਪਰਗਟ ਸਿੰਘ ਸਰਹਾਲੀ ਤੇ ਕਮਲਜੀਤ ਕÏਰ ਸਰਪੰਚ ਚਿੱਤੇਆਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਦਮਨਕਾਰੀ ਨੀਤੀ ਉੱਪਰ ਚੱਲਦੇ ਹੋਏ ਅਤੇ ਕਾਰਪੋਰੇਟ ਪੱਖੀ ਘਰਾਣਿਆ ਨਾਲ ਆਪਣੀ ਯਾਰੀ ਨਿਭਾਉਣ ਲਈ ਪੂਰੇ ਦੁਆਬੇ ਦੀ ਜਮਸ਼ੇਰ ਸਥਿਤ ਚਾਰਾ ਮੰਡੀ ਨੂੰ ਧੱਕੇ ਨਾਲ ਬੰਦ ਕਰਕੇ ਉਸ ਦੀ ਜਗ੍ਹਾ ਉੱਪਰ ਬਾਇਓ ਗੈਸ (ਸੀਐਨਜੀ) ਪਲਾਂਟ ਲਗਾਇਆ ਜਾ ਰਿਹਾ ਹੈ, ਜਿਸ ਨੂੰ ਬੰਦ ਕਰਵਾਉਣ ਵਾਸਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਆਸ ਪਾਸ ਦੇ ਪਿੰਡਾਂ ਦੇ ਲੋਕਾਂ ਅਤੇ ਵਾਤਾਵਰਨ ਪ੍ਰਤੀ ਫਿਕਰਮੰਦ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਅਤੇ ਜਿਸ ਸਬੰਧੀ ਉਹਨਾਂ ਵੱਲੋਂ ਡਿਪਟੀ ਕਮਿਸ਼ਨਰ ਜਲੰਧਰ ਅਤੇ ਹੋਰ ਸੰਬੰਧਿਤ ਅਧਿਕਾਰੀਆਂ ਨੂੰ ਮਿਲ ਕੇ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਸਨ ਪਰ ਸਰਕਾਰ ਵਲੋਂ ਚਾਰਾ ਮੰਡੀ ਨੂੰ ਧੱਕੇ ਨਾਲ ਬੰਦ ਕਰ ਦਿੱਤਾ ਗਿਆ ¢ ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਵਿਰੋਧ 'ਚ ਜਥੇਬੰਦੀ ਵਲੋਂ 30 ਜਨਵਰੀ ਨੂੰ ਹਾਈਵੇ ਜਾਮ ਕਰਨ ਦਾ ਫੈਸਲਾ ਲਿਆ ਗਿਆ ਹੈ | ਸ. ਮਛਿਆਣਾ ਨੇ ਕਿਹਾ ਕਿ ਇਹ ਮੁੱਦਾ ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੀ ਹੋਈ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਤੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਲੋਂ ਲੋਕਾਂ ਦੇ ਹੱਕਾਂ ਲਈ ਲੜੇ ਜਾ ਰਹੇ ਇਸ ਸੰਘਰਸ਼ ਵਿੱਚ ਪੰਜਾਬ ਪੱਧਰ ਤੋਂ ਹਮਾਇਤ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਵਿੰਦਰ ਸਿੰਘ, ਚੈਂਚਲ ਸਿੰਘ, ਗੋਰਾ ਬਬਲੂ, ਕੁਲਬੀਰ ਸਿੰਘ, ਚਰਨਜੀਤ ਸਿੰਘ, ਬਿੰਦਾ ਮਿੱਠਾਪੁਰੀਆ, ਬਾਬਾ ਲਛਮਣ, ਸੈਮੂਅਲ ਬੰਟੀ, ਮੋਨੂੰ ਚੋਪੜਾ, ਬਲਦੇਵ ਕਪੂਰ, ਅਮਨ ਸਿੰਘ, ਪ੍ਰਧਾਨ ਭੁਪਿੰਦਰ ਸਿੰਘ, ਚੀਮਾ, ਰਕੇਸ਼, ਅਰਜਨ, ਹਰਦੀਪ ਸਿੰਘ, ਅਮਰੀਕ ਸਿੰਘ ਮੰਡ, ਪੰਮਾ ਰਾਜੂ ਤੇ ਹੋਰ ਆਗੂ ਵੀ ਮੌਜੂਦ ਸਨ |

ਪਿਛਲੀ ਖ਼ਬਰ ਤਿੰਨ ਚੈੱਕ ਬਾਊਾਸ ਹੋਣ ਦੇ ਮਾਮਲਿਆਂ 'ਚ 8-8 ਮਹੀਨੇ ਦੀ ਕੈਦ ਅਗਲੀ ਖ਼ਬਰ ਮੁਫ਼ਤ ਆਯੁਸ਼ ਮੈਡੀਕਲ ਕੈਂਪ ਦੌਰਾਨ ਵੱਡੀ ਗਿਣਤੀ 'ਚ ਮਰੀਜ਼ਾਂ ਦੀ ਕੀਤੀ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।