16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ <br/>

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਮਾਡਲ ਟਾਊਨ ਵਿਖੇ ਕਰਵਾਏ ਸਮਾਗਮ 'ਚ ਰਾਗੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਮਹਿੰਦਰਜੀਤ ਸਿੰਘ ਤੇ ਹੋਰ | (ਸੱਜੇ) ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ, ਜਲੰਧਰ ਵਿਖੇ ਇਸਤਰੀ ਸਤਿਸੰਗ ਸਭਾ ਦਾ ਜਥਾ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦਾ ਹੋਇਆ | ਤਸਵੀਰਾਂ : ਮੁਨੀਸ਼ <br/> ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਰਾਜਾ ਗਾਰਡਨ ਬਸਤੀ ਪੀਰ ਦਾਦ ਵਲੋਂ ਲਗਾਏ ਲੰਗਰ 'ਚ ਸੇਵਾ ਨਿਭਾਉਂਦੇ ਹੋਏ ਹਰਪਾਲ ਸਿੰਘ ਚੱਢਾ ਚੇਅਰਮੈਨ ਸਿੱਖ ਤਾਲਮੇਲ ਕਮੇਟੀ, ਪ੍ਰੀਤਮ ਸਿੰਘ, ਬੰਟੀ ਰਾਠÏਰ ਅਤੇ ਨਰਿੰਦਰ ਸਿੰਘ, ਲੱਕੀ ਧੀਮਾਨ 29-01-2026
ਜਲੰਧਰ, 28 ਜਨਵਰੀ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ¢ ਇਸ ਮੌਕੇ ਸਵੇਰ ਤੇ ਸ਼ਾਮ ਦੇ ਦੀਵਾਨ ਸਜਾਏ ਗਏ ¢ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਜਾਏ ਦੀਵਾਨਾ ਵਿਚ ਭਾਈ ਬਲਦੇਵ ਸਿੰਘ ਅਤੇ ਭਾਈ ਆਤਮਾ ਸਿੰਘ ਹਜ਼ੂਰੀ ਰਾਗੀ ਜਥੇ ਗੁਰਦੁਆਰਾ ਸਾਹਿਬ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ¢ ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕÏਰ ਨੇ ਬਾਬਾ ਜੀ ਦੇ ਜੀਵਨ ਅਤੇ ਸਿੱਖੀ ਸਿਧਾਂਤਾਂ ਦੀ ਵਿਆਖਿਆ ਕਰਦੇ ਹੋਏ ਸੰਗਤਾਂ ਨੂੰ ਸ਼ਹੀਦਾਂ ਅਤੇ ਗੁਰੂ ਸਾਹਿਬਾਨ ਦੇ ਦੱਸੇ ਰਸਤਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ¢ ਇਸ ਮÏਕੇ ਮਹਿੰਦਰਜੀਤ ਸਿੰਘ ਪ੍ਰਧਾਨ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ.ਐੱਮ. ਹੁਰੀਆ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਗਗਨਦੀਪ ਸਿੰਘ ਸੇਠੀ, ਤੇਜਦੀਪ ਸਿੰਘ ਸੇਠੀ ਤੇ ਤਰਲੋਕ ਸਿੰਘ (ਰਿਟਾਇਰਡ ਕਰਨਲ) ਅਤੇ ਸ਼ਹਿਰ ਦੀਆਂ ਹੋਰ ਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ ¢
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ, ਜਲੰਧਰ
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚÏਾਕ ਅੱਡਾ ਹੁਸ਼ਿਆਰਪੁਰ ਜਲੰਧਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਅੰਮਿ੍ਤ ਵੇਲੇ 5 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਦੀਵਾਨ ਸਜਾਏ ਗਏ ਦੀਵਾਨਾ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਅਜਮੇਰ ਸਿੰਘ, ਭਾਈ ਪਵਨੀਤ ਸਿੰਘ, ਭਾਈ ਗੁਰਪਾਲ ਸਿੰਘ, ਇਸਤਰੀ ਸਤਿਸੰਗ ਸਭਾ, ਬੀਬੀ ਭਾਨੀ ਜੀ ਸੇਵਾ ਸੁਸਾਇਟੀ ਅਤੇ ਬੇਬੇ ਨਾਨਕੀ ਜੀ ਸੇਵਾ ਸੁਸਾਇਟੀ ਦਾ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕਥਾ ਵਿਚਾਰ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ¢ ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮਿ੍ਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਸਰਦਾਰਾ ਸਿੰਘ ਮੱਕੜ, ਦੀਦਾਰ ਸਿੰਘ ਬਿਰਦੀ, ਸਤਬੀਰ ਸਿੰਘ ਬਾਬਾ, ਬੂਟਾ ਸਿੰਘ ਭਾਟੀਆ, ਜੋਗਿੰਦਰ ਸਿੰਘ ਨੋਨਾ, ਮਨ ਮਹਿੰਦਰ ਸਿੰਘ ਸੰਦਲ, ਬੀਬੀ ਸੁਰਿੰਦਰ ਕੌਰ, ਹਰਜਿੰਦਰ ਕੌਰ, ਪਰਮਿੰਦਰ ਕੌਰ ਮੱਕੜ ਅਤੇ ਬੀਬੀ ਰੁਪਿੰਦਰ ਕÏਰ ਭਾਟੀਆ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ |

ਪਿਛਲੀ ਖ਼ਬਰ ਭੰਡਾਰੀ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਉਠਾਏ ਸਵਾਲ <br/> ਅਗਲੀ ਖ਼ਬਰ ਤਿੰਨ ਚੈੱਕ ਬਾਊਾਸ ਹੋਣ ਦੇ ਮਾਮਲਿਆਂ 'ਚ 8-8 ਮਹੀਨੇ ਦੀ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।