16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਭੰਡਾਰੀ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਉਠਾਏ ਸਵਾਲ <br/>

ਅਜੀਤ ਡੈਸਕ 29-01-2026
ਜਲੰਧਰ, 28 ਜਨਵਰੀ (ਸ਼ਿਵ) -ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਅਤੇ ਸਾਬਕਾ ਸੀ. ਪੀ. ਐੱਸ. ਕੇ.ਡੀ. ਭੰਡਾਰੀ ਨੇ ਪੰਜਾਬ ਵਿਚ ਗੈਂਗਸਟਰਾਂ ਵੱਲੋਂ ਲਗਾਤਾਰ ਹੋ ਰਹੀਆਂ ਗੋਲਾਬਾਰੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਨੇ ਰੋਜ਼ਾਨਾ ਹੋ ਰਹੀਆਂ ਬੇਰਹਿਮ ਹੱਤਿਆਵਾਂ ਨਾਲ ਨਜਿੱਠਣ ਲਈ ਸਰਕਾਰ ਦੇ ਮਾੜੇ ਢੰਗਾਂ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਮੋਹਾਲੀ ਵਿਚ ਐੱਸ. ਐੱਸ. ਪੀ. ਦਫ਼ਤਰ ਦੇ ਬਾਹਰ ਅਪਰਾਧੀਆਂ ਨੇ ਗੋਲੀਬਾਰੀ ਕਰਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਜਿਸ ਨਾਲ ਪੂਰੇ ਇਲਾਕੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਸਵਾਲ ਖੜ੍ਹੇ ਹੋ ਗਏ ਹਨ ਕਿਉਂਕਿ ਦਫ਼ਤਰ ਦੀ ਸੁਰੱਖਿਆ ਲਈ ਸੈਂਕੜੇ ਪੁਲਿਸ ਕਰਮਚਾਰੀ ਤਾਇਨਾਤ ਹਨ | ਉਨ੍ਹਾਂ ਕਿਹਾ ਕਿ ਇੱਕ ਹੋਰ ਘਟਨਾ 'ਚ ਡੇਰਾ ਬਾਬਾ ਨਾਨਕ ਵਿਚ ਇੱਕ ਮੈਡੀਕਲ ਸਟੋਰ ਮਾਲਕ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਇਸ ਘਟਨਾ ਨੇ ਸਥਾਨਕ ਨਿਵਾਸੀਆਂ ਵਿਚ ਡਰ ਪੈਦਾ ਕਰ ਦਿੱਤਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਗੁਰਦੇਵ ਨਗਰ ਵਿਖੇ ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ <br/> ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।