16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰਦੁਆਰਾ ਗੁਰਦੇਵ ਨਗਰ ਵਿਖੇ ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ <br/>

ਅਜੀਤ ਡੈਸਕ 29-01-2026
ਜਲੰਧਰ, 28 ਜਨਵਰੀ (ਹਰਵਿੰਦਰ ਸਿੰਘ ਫੁੱਲ)- ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਗੁਰਦੁਆਰਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਗੋਪਾਲ ਨਗਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਜੈ ਦੇਵ ਸਿੰਘ (ਦਮਦਮਾ ਸਾਹਿਬ ਵਾਲੇ), ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣੇ ਵਾਲਿਆਂ ਤੇ ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲਿਆ ਨੇ ਗੁਰਬਾਣੀ ਕੀਰਤਨ ਦੁਆਰਾ, ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਹਰਜਿੰਦਰ ਸਿੰਘ ਨੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਅਤੇ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਨੇ ਨਿਭਾਈ | ਇਸ ਮੌਕੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ, ਅਮਰਜੀਤ ਸਿੰਘ, ਚਰਨਜੀਤ ਸਿੰਘ ਸੇਠੀ, ਹਰਜਿੰਦਰ ਸਿੰਘ ਕੁੱਕੀ, ਕੁਲਦੀਪ ਸਿੰਘ, ਹਰਮਨਜੋਤ ਸਿੰਘ ਬਠਲਾ, ਅਮਰੀਕ ਸਿੰਘ ਬਠਲਾ, ਕਿਰਪਾਲ ਸਿੰਘ ਕਾਲਾ, ਪਵਨਦੀਪ ਸਿੰਘ, ਹਰਪ੍ਰੀਤ ਸਿੰਘ ਸੋਨੂੰ, ਹਰਸਿਮਰਤ ਸਿੰਘ, ਗਗਨਦੀਪ ਸਿੰਘ, ਫਤਿਹ ਸਿੰਘ, ਮੋਹਨ ਸਿੰਘ, ਸਰਬਜੀਤ ਸਿੰਘ, ਨਵਲਦੀਪ ਕੌਰ, ਰਜਿੰਦਰ ਕੌਰ, ਸਤਵੰਤ ਕੌਰ, ਸੁਰਜੀਤ ਕੌਰ, ਰਣਜੀਤ ਕੌਰ, ਜਸਵਿੰਦਰ ਕੌਰ, ਪ੍ਰਭਦੀਪ ਕੌਰ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਜੀ.ਐਨ. ਪਬਲਿਕ ਸਕੂਲ 'ਚ ਮਨਾਇਆ ਗਣਤੰਤਰ ਦਿਵਸ <br/> ਅਗਲੀ ਖ਼ਬਰ ਭੰਡਾਰੀ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਉਠਾਏ ਸਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।