16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਐੱਸ.ਜੀ.ਐਨ. ਪਬਲਿਕ ਸਕੂਲ 'ਚ ਮਨਾਇਆ ਗਣਤੰਤਰ ਦਿਵਸ <br/>

ਐਸ.ਜੀ.ਐਨ. ਪਬਲਿਕ ਸਕੂਲ ਪ੍ਰੀਤ ਨਗਰ ਸੋਢਲ ਰੋਡ ਵਿਖੇ ਮਨਾਏ ਗਣਤੰਤਰ ਦਿਵਸ ਦੀ ਇਕ ਝਲਕ | ਤਸਵੀਰ ਮੁਨੀਸ਼ <br/> 29-01-2026
ਜਲੰਧਰ, 28 ਜਨਵਰੀ (ਹਰਵਿੰਦਰ ਸਿੰਘ ਫੁੱਲ)- ਐਸ.ਜੀ.ਐਨ ਪਬਲਿਕ ਸਕੂਲ ਪ੍ਰੀਤ ਨਗਰ ਸੋਢਲ ਰੋਡ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਕੰਟਰੋਲਰ ਚਰਨਜੀਤ ਕੌਰ ਅਤੇ ਪਿ੍ੰਸੀਪਲ ਜਗਜੀਤ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗੀਤ ਨਾਲ ਹੋਈ | ਪਿ੍ੰਸੀਪਲ ਜਗਜੀਤ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਗਣਤੰਤਰ ਦਿਵਸ ਦੀ ਮਹੱਤਤਾ, ਭਾਰਤੀ ਸੰਵਿਧਾਨ, ਸਾਡੇ ਅਧਿਕਾਰਾਂ ਤੇ ਕਰਤੱਵਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਪੇਸ਼ ਕਰਕੇ ਪੂਰੇ ਮਾਹੌਲ ਨੂੰ ਦੇਸ਼ ਭਗਤੀ ਨਾਲ ਭਰ ਦਿੱਤਾ ਗਿਆ | ਨੰਨੇ੍ਹ-ਮੁੰਨੇ ਬੱਚਿਆਂ ਵੱਲੋਂ ਬਹੁਤ ਹੀ ਉਤਸ਼ਾਹ ਨਾਲ ਸਮਾਗਮ ਵਿੱਚ ਯੋਗਦਾਨ ਪਾਇਆ ਗਿਆ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਤਰੁਣ ਚੁੱਘ ਨੇ ਭਾਜਪਾ ਆਗੂਆਂ ਨਾਲ ਕੀਤੀ ਸਮੀਖਿਆ ਮੀਟਿੰਗ <br/> ਅਗਲੀ ਖ਼ਬਰ ਗੁਰਦੁਆਰਾ ਗੁਰਦੇਵ ਨਗਰ ਵਿਖੇ ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।