15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਹੇਮਕੁੰਟ ਪਬਲਿਕ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ <br/>

ਅਜੀਤ ਡੈਸਕ 29-01-2026
ਜਲੰਧਰ, 28 ਜਨਵਰੀ (ਪਵਨ ਖਰਬੰਦਾ)- ਹੇਮਕੁੰਟ ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ ਦੇ ਚੇਅਰਮੈਨ ਪ੍ਰੋਫੈਸਰ ਮਨਜੀਤ ਸਿੰਘ ਨੇ ਝੰਡਾ ਲਹਿਰਾਇਆ ਅਤੇ ਮੁੱਖ ਮਹਿਮਾਨ ਵਜੋਂ ਭੂਮਿਕਾ ਨਿਭਾਈ | ਉਨ੍ਹਾਂ ਨੇ ਬੱਚਿਆਂ ਨੂੰ ਦੇਸ਼ ਭਗਤੀ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਦਿੰਦੇ ਹੋਏ ਆਪਣੇ ਦੇਸ਼ ਪ੍ਰਤੀ ਪਿਆਰ ਤੇ ਕਰਤੱਵ ਨੂੰ ਨਿਭਾਉਣ ਲਈ ਪ੍ਰੇਰਨਾ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਪ੍ਰਬੰਧਕ ਕਮੇਟੀ ਦੇ ਮੈਂਬਰ ਮੈਡਮ ਹਰਪ੍ਰੀਤ ਕੌਰ ਜੌਲੀ, ਰਮਨਜੀਤ ਕੌਰ ਜੌਲੀ, ਗੁਰਪ੍ਰੀਤ ਕੌਰ ਜੌਲੀ ਤੇ ਅਧਿਆਪਕ ਵਰਗ ਮੌਜੂਦ ਸਨ | ਸਕੂਲ ਪਿ੍ੰਸੀਪਲ ਮੈਡਮ ਮਨਜੋਤ ਕੌਰ ਨੇ ਚੇਅਰਮੈਨ ਪ੍ਰੋਫੈਸਰ ਮਨਜੀਤ ਸਿੰਘ ਦਾ ਦਿਲੋਂ ਸਵਾਗਤ ਕੀਤਾ | ਇਸ ਤੋਂ ਬਾਅਦ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਬੱਚਿਆਂ ਨੇ ਬਹੁਤ ਹੀ ਮਿੱਠੀ ਆਵਾਜ਼ ਵਿਚ ਸ਼ਬਦ ਗਾਇਨ ਕੀਤਾ | ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਿਤ ਰੰਗਾਰੰਗ ਪ੍ਰੋਗਰਾਮ ਕੀਤੇ ਗਏ ਜਿਸ 'ਚ ਉਨ੍ਹਾਂ ਨੇ ਆਪਣੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਤ ਵਿਚ ਪੂਰੇ ਸਾਲ ਵਿਚ ਹੋਈਆਂ ਗਤੀਵਿਧੀਆਂ ਵਿਚ ਸਫਲਤਾ ਲੈਣ ਵਾਲੇ ਵਿਦਿਆਰਥੀਆਂ ਨੂੰ ਚੇਅਰਮੈਨ ਪ੍ਰੋਫੈਸਰ ਮਨਜੀਤ ਸਿੰਘ ਨੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਤੇ ਸਾਰੇ ਬੱਚਿਆਂ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦਿੱਤੀ | ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ | ਸਕੂਲ ਪਿ੍ੰਸੀਪਲ ਮੈਡਮ ਮਨਜੋਤ ਕੌਰ ਨੇ ਉੱਥੇ ਮੌਜੂਦ ਚੇਅਰਮੈਨ

ਪਿਛਲੀ ਖ਼ਬਰ ਮਨਰੇਗਾ 'ਚ ਤਬਦੀਲੀ ਕਰ ਕੇ ਕੇਂਦਰ ਸਰਕਾਰ ਗ਼ਰੀਬਾਂ ਨਾਲ ਕਰ ਰਹੀ ਹੈ ਧੱਕਾ- ਰਜਿੰਦਰ ਸਿੰਘ <br/> ਅਗਲੀ ਖ਼ਬਰ ਸ਼ਿਵ ਰਾਮ ਕਲਾ ਮੰਚ ਨੇ ਮਾਡਲ ਹਾਊਸ ਵਿਖੇ ਮਨਾਇਆ ਗਣਤੰਤਰ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।