ਮਹਿਤਪੁਰ, 28 ਜਨਵਰੀ (ਲਖਵਿੰਦਰ ਸਿੰਘ)- ਪੰਜਾਬ ਪਬਲਿਕ ਸਕੂਲ ਵਿੱਚ ਸਾਲਾਨਾ ਸਮਾਰੋਹ ਕਰਵਾਇਆ ਗਿਆ ਜਿਸ 'ਚ ਸਕੂਲ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਵਿੱਚ ਬੱਚਿਆਂ ਨੇ ਭੰਗੜਾ, ਗਿੱਧਾ ਤੇ ਕੋਰੀਓਗ੍ਰਾਫ਼ੀ ਆਦਿ ਪੇਸ਼ ਕੀਤੀ | ਮੁੱਖ ਮਹਿਮਾਨ ਵਜੋਂ ਹਾਜ਼ਰ ਆਮ ਆਦਮੀ ਪਾਰਟੀ ਦੇ ਚੇਅਰਮੈਨ ਅਜੇ ਵਰਮਾ ਹਲਕਾ ਨਕੋਦਰ ਨੇ ਬੱਚਿਆਂ ਨੂੰ ਇਨਾਮ ਦਿੱਤੇ | ਸਕੂਲ ਪਿ੍ੰਸੀਪਲ ਸ਼੍ਰੀਮਤੀ ਕਿਰਨ ਬਾਲਾ ਨੇ ਬੱਚਿਆਂ ਨੂੰ ਸਿੱਖਿਆ ਦਾ ਮਹੱਤਵ ਸਮਝਾਇਆ ਅਤੇ ਸਕੂਲ ਦੇ ਚੇਅਰਮੈਨ ਰਮੇਸ਼ ਸ਼ਰਮਾ ਤੇ ਪ੍ਰੈਜੀਡੈਂਟ ਰਾਜ ਕੁਮਾਰ ਨੇ ਬੱਚਿਆਂ ਅਤੇ ਮਾਪਿਆਂ ਨੂੰ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ |