15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਡੀ.ਏ.ਵੀ. ਕਾਲਜ ਵਿਖੇ ਟ੍ਰੇਨੀ ਸ਼ੈੱਫ਼ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 29-01-2026
ਨਕੋਦਰ, 28 ਜਨਵਰੀ (ਗੁਰਵਿੰਦਰ ਸਿੰਘ )- ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪਿ੍ੰਸੀਪਲ ਪ੍ਰੋ. ਇੰਦੂ ਬਤਰਾ ਦੀ ਅਗਵਾਈ ਅਤੇ ਪ੍ਰੋ. ਸੁਪਰੀਆ ਦੀ ਦੇਖ-ਰੇਖ ਹੇਠ ਚੱਲ ਰਹੇ ਹੁਨਰ ਵਿਕਾਸ ਕੇਂਦਰ ਵਿਖੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਟ੍ਰੇਨੀ ਸ਼ੈੱਫ ਕੋਰਸ ਦੇ ਵਿਦਿਆਰਥੀਆਂ ਦੇ ਪਕਵਾਨ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਪ੍ਰੋ. ਸੀਮਾ ਕੌਸ਼ਲ ਤੇ ਸ਼ੈੱਫ ਰੁਚਿਤ ਚੋਪੜਾ ਵੱਲੋਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਤਿੰਨ ਰੰਗਾਂ ਦੇ ਪਕਵਾਨ ਪਾਸਤਾ, ਪੀਜਾ, ਕੋਕੋਨਟ ਲੱਡੂ, ਢੋਕਲਾ, ਮੇਨ ਕੋਰਸ ਤੇ ਫਰੈਂਚ ਫ਼੍ਰਾਈਜ਼ ਤਿਆਰ ਕਰ ਕੇ ਉਨ੍ਹਾਂ ਨੂੰ ਪ੍ਰਦਰਸ਼ਿਤ ਕੀਤਾ | ਮੁਕਾਬਲਿਆਂ ਵਿਚ ਪ੍ਰੋ. ਸੋਨੀਆ ਅਰੋੜਾ ਨੇ ਜੱਜ ਦੀ ਭੂਮਿਕਾ ਨਿਭਾਈ ਜਿਨ੍ਹਾਂ ਦੇ ਫ਼ੈਸਲੇ ਅਨੁਸਾਰ ਬਲਦੀਸ਼ ਕੌਰ ਨੇ ਪਹਿਲਾ, ਪਵਨਪ੍ਰੀਤ ਕੌਰ ਨੇ ਦੂਸਰਾ ਅਤੇ ਗੁਰਕੀਰਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਅਖੀਰ ਵਿਚ ਪ੍ਰੋ. ਸੀਮਾ ਕੌਸ਼ਲ ਨੇ ਮੁਕਾਬਲਿਆਂ ਦੀ ਸਫਲਤਾ ਲਈ ਸਾਰਿਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਅਜੀਤ ਪਵਾਰ ਦੀ ਮੌਤ ਇਕ ਹਾਦਸਾ ਸੀ, ਇਸ 'ਤੇ ਰਾਜਨੀਤੀ ਨਾ ਕੀਤੀ ਜਾਵੇ-ਸ਼ਰਦ ਪਵਾਰ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ 'ਚ ਸਾਲਾਨਾ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।