25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਦਾ ਧਰਨਾ ਮੁਲਤਵੀ <br/>

ਅਜੀਤ ਡੈਸਕ 30-01-2026
ਜਲੰਧਰ, 29 ਜਨਵਰੀ (ਜਸਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜਮਸ਼ੇਰ ਵਿਖੇ ਲੱਗਣ ਜਾ ਰਹੇ ਸੀ. ਐਨ. ਜੀ. ਪਲਾਂਟ ਦੇ ਵਿਰੋਧ 'ਚ 30 ਜਨਵਰੀ ਨੂੰ ਜਲੰਧਰ-ਫਗਵਾੜਾ ਹਾਈਵੇ 'ਤੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ 'ਚ ਦਿੰਦੇ ਹੋਏ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ, ਸਰਪ੍ਰਸਤ ਪਰਗਟ ਸਿੰਘ ਸਰਹਾਲੀ ਤੇ ਕਮਲਜੀਤ ਕੌਰ ਸਰਪੰਚ ਚਿੱਤੇਵਾਣੀ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਤੇ ਧਾਰਮਿਕ ਪ੍ਰੋਗਰਾਮਾਂ ਨੂੰ ਮੱਦਨਜ਼ਰ ਰੱਖਦੇ ਹੋਏ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਸਮੂਹ ਨਗਰ ਪੰਚਾਇਤਾਂ ਦੇ ਸਹਿਯੋਗ ਨਾਲ 30 ਜਨਵਰੀ ਨੂੰ ਜਲੰਧਰ-ਫਗਵਾੜਾ ਹਾਈਵੇ 'ਤੇ ਧਰਨਾ ਦਿੱਤੇ ਜਾਣ ਦਾ ਜੋ ਪ੍ਰੋਗਰਾਮ ਦਿੱਤਾ ਗਿਆ ਸੀ, ਉਸ ਨੂੰ ਅੱਗੇ ਪਾ ਦਿੱਤਾ ਗਿਆ ਹੈ ਤੇ ਹੁਣ 2 ਫਰਵਰੀ ਨੂੰ ਮੈਕਡੋਨਲ ਦੇ ਨਜ਼ਦੀਕ ਹਾਈਵੇ ਜਾਮ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਪਰਮਜੀਤ ਸਿੰਘ ਗੁਰਾਇਆ, ਸੁਖਬੀਰ ਸਿੰਘ, ਚੈਂਚਲ ਸਿੰਘ, ਗੁਰਵਿੰਦਰ ਸਿੰਘ ਬਜੂਹਾ, ਨਕੋਦਰ ਤੋਂ ਹਰਨੇਕ ਸਿੰਘ, ਪਿੰਡ ਚਿੱਤੇਵਾਣੀ ਤੋਂ ਗੋਰਾ ਬਬਲੂ, ਕੁਲਵੀਰ ਸਿੰਘ, ਚਰਨਜੀਤ ਸਿੰਘ, ਬਿੰਦਾ ਮਿਠਾਪੁਰੀਆ, ਬਾਬਾ ਲਛਮਣ ਸੈਮੋਵਲ, ਬੰਟੀ, ਡੇਅਰੀ ਕੰਪਲੈਕਸ ਤੋਂ ਮੋਨੂ ਚੋਪੜਾ, ਬਲਦੇਵ ਕਪੂਰ ਅਮਨ ਸਿੰਘ, ਪ੍ਰਧਾਨ ਭੁਪਿੰਦਰ ਸਿੰਘ ਚੀਮਾ, ਰਾਕੇਸ਼ ਲੋਰੀ, ਅਰਜਨ, ਹਰਦੀਪ ਸਿੰਘ, ਸਾਬੀ ਸਰਪੰਚ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਮੰਡ, ਲੈਂਬਰ ਸਿੰਘ ਤੇ ਹੋਰ ਕਿਸਾਨ ਆਗੂ ਵੀ ਮੌਜੂਦ ਸਨ |

ਪਿਛਲੀ ਖ਼ਬਰ ਫ਼ਰਜ਼ੀ ਨਾਕਾ ਲਗਾਉਣ ਵਾਲੇ ਕਰਮਚਾਰੀ ਨੂੰ ਬਰਖ਼ਾਸਤ ਕਰਨ ਦੀ ਮੰਗ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਸੰਬੰਧੀ ਸਾਲਾਨਾ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।