24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਿਗਮ ਯੂਨੀਅਨ ਵਲੋਂ ਭਰਤੀ 'ਚੋਂ ਰੋਸਟਰ ਸਿਸਟਮ ਨਾ ਹਟਾਉਣ 'ਤੇ ਹੜਤਾਲ ਦੀ ਚਿਤਾਵਨੀ <br/>

ਮੀਟਿੰਗ ਦੌਰਾਨ ਸੰਨੀ ਸਹੋਤਾ ਤੇ ਹੋਰ ਆਗੂ | ਤਸਵੀਰ: ਮੁਨੀਸ਼ <br/> 30-01-2026
ਜਲੰਧਰ, 29 ਜਨਵਰੀ (ਸ਼ਿਵ)- ਅੱਜ ਸਾਰੀਆਂ ਨਗਰ ਨਿਗਮ ਯੂਨੀਅਨਾਂ ਦੇ ਮੁਖੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਸੰਨੀ ਸਹੋਤਾ ਦੀ ਪ੍ਰਧਾਨਗੀ ਹੇਠ ਸਫ਼ਾਈ ਮਜ਼ਦੂਰ ਫੈਡਰੇਸ਼ਨ ਦਫ਼ਤਰ ਵਿਖੇ ਹੋਈ | ਫੈੱਡਰੇਸ਼ਨ ਦੇ ਜਨਰਲ ਸਕੱਤਰ ਸੰਨੀ ਸਹੋਤਾ ਨੇ ਦੱਸਿਆ ਕਿ ਜਲੰਧਰ ਨਗਰ ਨਿਗਮ ਦੀਆਂ ਸਾਰੀਆਂ ਯੂਨੀਅਨਾਂ ਨੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਮੁਲਾਕਾਤ ਕਰਕੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਲਈ 1,196 ਦਰਜਾ ਚੌਥਾ ਕਰਮਚਾਰੀਆਂ ਦੀ ਭਰਤੀ ਤੋਂ ਰੋਸਟਰ ਸਿਸਟਮ ਨੂੰ ਨਾ ਹਟਾਉਣ 'ਤੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਸੀ | ਹਾਲਾਂਕਿ ਯੂਨੀਅਨਾਂ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਨਗਰ ਨਿਗਮ ਪ੍ਰਸ਼ਾਸਨ ਨੇ ਕੋਈ ਧਿਆਨ ਨਹੀਂ ਦਿੱਤਾ | ਇਸ ਲਈ ਸਾਰੀਆਂ ਯੂਨੀਅਨਾਂ ਨੇ ਸਾਂਝੇ ਤੌਰ 'ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਤੋਂ ਬਾਅਦ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ ਜਿਸ ਲਈ ਨਗਰ ਨਿਗਮ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ | ਮੀਟਿੰਗ 'ਚ ਸੈਨੇਟਰੀ ਸੁਪਰਵਾਈਜ਼ਰ ਯੂਨੀਅਨ ਦੇ ਪ੍ਰਧਾਨ ਸੰਨੀ ਸੇਠੀ, ਨਿਗਰਾਨ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੌਰਵ ਗਿੱਲ, ਮੈਡੀਕਲ ਸਟਾਫ਼ ਯੂਨੀਅਨ ਦੇ ਪ੍ਰਧਾਨ ਰਮਨਜੀਤ ਸਿੰਘ, ਮੁਲਾਜ਼ਮ ਤਾਲਮੇਲ ਕਮੇਟੀ ਦੇ ਚੇਅਰਮੈਨ ਵਿਕੀ ਸਹੋਤਾ, ਨਿਗਮ ਮਜ਼ਦੂਰ ਤੇ ਤਕਨੀਕੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪਵਨ ਅਗਨੀਹੋਤਰੀ ਸਮੇਤ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਸਕੂਲਾਂ 'ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।