20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਰਾਮਾ ਮੰਡੀ 'ਚ ਪਤੀ ਤੇ ਸਹੁਰੇ ਪਰਿਵਾਰ ਨੇ ਦਾਜ ਲਈ ਨੂੰ ਹ ਦੀ ਗਲਾ ਘੁੱਟ ਕੇ ਕੀਤੀ ਹੱਤਿਆ, ਪਤੀ ਕਾਬੂ <br/>

ਅਜੀਤ ਡੈਸਕ 18-02-2026
ਜਲੰਧਰ ਛਾਉਣੀ, 17 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜੁਗਿੰਦਰ ਨਗਰ ਵਿਖੇ ਰਹਿਣ ਵਾਲੀ ਇਕ ਵਿਆਹੁਤਾ ਔਰਤ ਦੀ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਦੇ ਕੁਝ ਮੈਂਬਰਾਂ ਵਲੋਂ ਅੱਜ ਦੁਪਹਿਰ ਸਮੇਂ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ | ਇਸ ਦੀ ਸੂਚਨਾ ਮਿਲਣ 'ਤੇ ਪਹੁੰਚੇ ਮਿ੍ਤਕਾ ਦੇ ਮਾਇਕੇ ਤੋਂ ਪਰਿਵਾਰਕ ਮੈਂਬਰਾਂ ਨੇ ਜੰਮ ਕੇ ਹੰਗਾਮਾ ਕੀਤਾ ਤੇ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਥਾਣਾ ਰਾਮਾ ਮੰਡੀ ਦੇ ਪੁਲਿਸ ਕਰਮਚਾਰੀ ਪਹੁੰਚ ਗਏ, ਜਿਨ੍ਹਾਂ ਵਲੋਂ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਮਿ੍ਤਕਾ ਦੇ ਪਤੀ ਨੂੰ ਕਾਬੂ ਕਰ ਲਿਆ ਗਿਆ | ਜਾਣਕਾਰੀ ਦਿੰਦੇ ਹੋਏ ਮਿ੍ਤਕਾ ਮਿਸ਼ੂ (30) ਪਤਨੀ ਅਵਨੀਸ਼ ਵਾਸੀ ਅਰਜਨ ਨਗਰ ਲਾਡੋਵਾਲੀ ਰੋਡ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਅਵਨੀਸ਼ ਵਾਸੀ ਜੁਗਿੰਦਰ ਨਗਰ ਨਾਲ ਹੋਇਆ ਸੀ, ਪਰ ਉਸ ਸਮੇਂ ਤੋਂ ਲੈ ਕੇ ਅੱਜ ਤੱਕ ਅਵਨੀਸ਼ ਉਸ ਦੀ ਭੈਣ ਮਿਸ਼ੂ ਨਾਲ ਦਾਜ ਦੀ ਮੰਗ ਨੂੰ ਲੈ ਕੇ ਕੁੱਟਮਾਰ ਕਰਦਾ ਰਹਿੰਦਾ ਸੀ ਤੇ ਉਸ ਨੂੰ ਘਰੋਂ ਵੀ ਬਾਹਰ ਨਹੀਂ ਜਾਣ ਦਿੰਦਾ ਸੀ | ਉਨ੍ਹਾਂ ਦੱਸਿਆ ਕਿ ਅੱਜ ਸਵੇਰ ਸਮੇਂ ਉਨ੍ਹਾਂ ਨੂੰ ਮਿਸ਼ੂ ਦੇ ਗੁਆਂਢ 'ਚ ਰਹਿੰਦੇ ਕਿਸੇ ਵਿਅਕਤੀ ਨੇ ਫ਼ੋਨ ਰਾਹੀਂ ਸੂਚਨਾ ਦਿੱਤੀ ਕਿ ਅਵਨੀਸ਼ ਤੇ ਉਸ ਦੇ ਘਰ ਦੇ ਹੋਰ ਪਰਿਵਾਰਕ ਮੈਂਬਰ ਮਿਸ਼ੂ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਹਨ, ਜਿਸ ਤੋਂ ਬਾਅਦ ਜਦੋਂ ਉਹ ਪਹੁੰਚੇ ਤਾਂ ਮਿਸ਼ੂ ਦੀ ਲਾਸ਼ ਘਰ ਦੇ ਇਕ ਕਮਰੇ 'ਚ ਬੈੱਡ 'ਤੇ ਪਈ ਹੋਈ ਸੀ, ਜਿਸ ਦੇ ਗਲੇ 'ਤੇ ਸਾਫ਼ ਨਿਸ਼ਾਨ ਦਿੱਖ ਰਹੇ ਸਨ | ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮਿਸ਼ੂ ਦਾ ਉਸ ਪਤੀ ਅਵਨੀਸ਼, ਸੱਸ ਕੈਲਾਸ਼, ਭੈਣ ਸੋਨੂੰ ਅਤੇ ਜੀਜਾ ਰਾਜਾ ਨੇ ਗਲਾ ਘੋਟ ਕੇ ਕਤਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਅਵਨੀਸ਼ ਅਕਸਰ ਹੀ ਦਾਜ ਦੀ ਮੰਗ ਕਰਦਾ ਰਹਿੰਦਾ ਸੀ ਤੇ ਉਹ ਆਦਮਪੁਰ ਵਿਖੇ ਇਕ ਡਾਕਘਰ 'ਚ ਬਤੌਰ ਸੇਵਾਦਾਰ ਕੰਮ ਕਰਦਾ ਹੈ ਤੇ ਜੁਗਿੰਦਰ ਨਗਰ 'ਚ ਘਰ ਦੇ ਨੇੜੇ ਕੱਪੜਿਆਂ ਦੀ ਦੁਕਾਨ ਵੀ ਖੋਲੀ ਹੋਈ ਹੈ | ਮਿ੍ਤਕਾ ਮਿਸ਼ੂ ਦੇ ਭਰਾ ਅਤੁਲ ਨੇ ਦੱਸਿਆ ਕਿ ਮੇਰਾ ਵਿਆਹ ਕਰੀਬ 4 ਮਹੀਨੇ ਪਹਿਲਾਂ ਹੋਇਆ ਸੀ ਤੇ ਅਵਨੀਸ਼ ਨੇ ਮੇਰੀ ਭੈਣ ਮਿਸ਼ੂ ਨੂੰ ਮੇਰੇ ਵਿਆਹ 'ਚ ਵੀ ਨਹੀਂ ਆਉਣ ਦਿੱਤਾ ਸੀ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਵਨੀਸ਼ ਨਸ਼ੇ ਕਰਨ ਦਾ ਆਦੀ ਸੀ ਤੇ ਉਹ ਅਕਸਰ ਹੀ ਨਸ਼ੇ ਦੀ ਪੂਰਤੀ ਲਈ ਪੈਸੇ ਮੰਗਦਾ ਸੀ ਤੇ ਮਿਸ਼ੂ ਨਾਲ ਕੁੱਟਮਾਰ ਕਰਦਾ ਸੀ | ਘਟਨਾ ਸਥਾਨ 'ਤੇ ਪਹੁੰਚੀ ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਮਿ੍ਤਕਾ ਮਿਸ਼ੂ ਦੇ ਪਤੀ ਅਵਨੀਸ਼ ਸਮੇਤ ਕੁਝ ਹੋਰ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਤੇ ਇਸ ਮਾਮਲੇ 'ਚ ਅਵਨੀਸ਼ ਸਮੇਤ ਸਹੁਰੇ ਪਰਿਵਾਰ ਦੇ ਲੋਕਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਮੌਕੇ 'ਤੇ ਪੁੱਜੇ ਥਾਣਾ ਰਾਮਾ ਮੰਡੀ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕਾ ਮਿਸ਼ੂ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਭੇਜ ਕੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕਾ ਦੇ ਗਲੇ 'ਤੇ ਗਲਾ ਘੋਟਣ ਦੇ ਨਿਸ਼ਾਨ ਹਨ ਤੇ ਬਾਕੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਕੀਤੀ ਜਾਵੇਗੀ |

ਪਿਛਲੀ ਖ਼ਬਰ 20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਵਿਜੀਲੈਂਸ ਬਿਊਰੋ ਵਲੋਂ ਕਾਬੂ <br/> ਅਗਲੀ ਖ਼ਬਰ ਰਾਤ ਸਮੇਂ ਖ਼ੁਦ ਨੂੰ ਪੁਲਿਸ ਅਫ਼ਸਰ ਦੱਸ ਕੇ ਲੋਕਾਂ ਨੂੰ ਲੁੱਟਣ ਵਾਲੇ ਚਾਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।