20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਵਿਜੀਲੈਂਸ ਬਿਊਰੋ ਵਲੋਂ ਕਾਬੂ <br/>
ਅਜੀਤ ਡੈਸਕ
18-02-2026
ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ | ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ 'ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ | ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ | ਉਸ ਦੀ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁੱਖ ਦੋਸ਼ੀ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ | ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਸਬੰਧ 'ਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ 'ਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |