ਜਲੰਧਰ, 17 ਫਰਵਰੀ (ਪਵਨ ਖਰਬੰਦਾ)-ਜਲੰਧਰ ਦੇ ਲਾ ਬਲਾਸਮਜ਼ ਸਕੂਲ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਤਿਹਾਸ ਰਚਿਆ ਹੈ | ਪ੍ਰਬੰਧਕਾਂ ਨੇ ਕਿਹਾ ਕਿ ਜੇ.ਈ.ਈ. ਮੇਨ ਨੂੰ ਦੇਸ਼ ਦੀਆਂ ਸਭ ਤੋਂ ਵੱਕਾਰੀ ਅਤੇ ਪ੍ਰਤੀਯੋਗੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆਵਾਂ 'ਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਇਸ ਵਿੱਚ ਸਫਲਤਾ ਬਹੁਤ ਮਾਣ ਵਾਲੀ ਗੱਲ ਹੈ | ਸਕੂਲ ਦੇ ਸਭ ਤੋਂ ਹੁਸ਼ਿਆਰ ਵਿਦਿਆਰਥੀਆਂ ਸਿਫਤ ਮੋਂਗਾ ਨੇ 99.89 ਪ੍ਰਤੀਸ਼ਤਤਾ ਨਾਲ ਸੂਚੀ 'ਚ ਸਿਖਰਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਈਸ਼ਾਨ ਚਾਵਲਾ ਨੇ 98.87 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਯੁਵਰਾਜ ਅਰੋੜਾ ਨੇ 98.4 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਅਤੇ ਕਿ੍ਸ਼ਾਂਗ ਨੇ 97.6 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਉਨ੍ਹਾਂ ਨੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀ ਚੇਅਰਪਰਸਨ ਸ੍ਰੀਮਤੀ ਵੰਦਨਾ ਮਡੀਆ, ਡਾਇਰੈਕਟਰ ਸ੍ਰੀਮਤੀ ਰੂਹਾਨੀ ਕੋਹਲੀ ਅਤੇ ਪਿ੍ੰਸੀਪਲ ਸ੍ਰੀਮਤੀ ਨਿਧੀ ਚੋਪੜਾ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਨੇ ਅਧਿਆਪਕਾਂ ਦੀ ਨਿਰੰਤਰ ਅਗਵਾਈ ਅਤੇ ਸਮਰਪਿਤ ਯਤਨਾਂ ਦੀ ਪ੍ਰਸ਼ੰਸਾ ਕੀਤੀ |