20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁਦਾਈਪੁਰ ਨਹਿਰ ਨੇੜੇ ਮੋਟਰਸਾਈਕਲ ਚੋਰੀ

ਅਜੀਤ ਡੈਸਕ 18-02-2026

ਮਕਸੂਦਾਂ, 17 ਫਰਵਰੀ (ਸੌਰਵ ਮਹਿਤਾ)-ਸ਼ਹਿਰ ਤੇ ਆਸਪਾਸ ਦੇ ਇਲਾਕਿਆਂ ਵਿਚ ਵਾਹਨ ਚੋਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ | ਤਾਜ਼ਾ ਮਾਮਲੇ ਵਿਚ ਗੁਦਾਈਪੁਰ ਨਹਿਰ ਨੇੜੇ ਇਕ ਨੌਜਵਾਨ ਦਾ ਮੋਟਰਸਾਈਕਲ ਅਣਪਛਾਤੇ ਚੋਰ ਵਲੋਂ ਚੋਰੀ ਕਰ ਲਿਆ ਗਿਆ | ਮਿਲੀ ਜਾਣਕਾਰੀ ਮੁਤਾਬਕ ਕਪਿਲ ਪੁੱਤਰ ਵਿਨੋਦ ਕੁਮਾਰ ਵਾਸੀ ਪਿੰਡ ਰੰਧਾਵਾ ਮਸੰਦਾ ਆਪਣੇ ਕਿਸੇ ਨਿੱਜੀ ਕੰਮ ਸਬੰਧੀ ਮੋਟਰਸਾਈਕਲ 'ਤੇ ਗੁਦਾਈਪੁਰ ਨਹਿਰ ਕੋਲ ਪਹੁੰਚਿਆ ਸੀ | ਉਸ ਨੇ ਆਪਣਾ ਮੋਟਰਸਾਈਕਲ ਸੜਕ ਕਿਨਾਰੇ ਖੜ੍ਹਾ ਕਰਕੇ ਕੁਝ ਸਮੇਂ ਲਈ ਉੱਥੋਂ ਦੂਰ ਗਿਆ, ਜਦੋਂ ਵਾਪਸ ਆਇਆ ਤਾਂ ਮੋਟਰਸਾਈਕਲ ਗਾਇਬ ਸੀ | ਉਸ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ | ਇਤਲਾਹ ਮਿਲਣ ਉਪਰੰਤ ਚੌਂਕੀ ਫੋਕਲ ਪੁਆਇੰਟ ਦੀ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ | ਏ.ਐੱਸ.ਆਈ. ਰਾਜਪਾਲ ਵੱਲੋਂ ਪੀੜਤ ਦੇ ਬਿਆਨ ਦਰਜ ਕਰਕੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਵਲੋਂ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ | ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀ ਨੂੰ ਜਲਦ ਗਿ੍ਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਪਾਣੀ, ਸੀਵਰੇਜ ਦੇ ਕਈ ਗ਼ੈਰ ਕਾਨੂੰਨੀ ਕੁਨੈਕਸ਼ਨ ਕੱਟੇ ਅਗਲੀ ਖ਼ਬਰ ਅਰਬਨ ਅਸਟੇਟ ਦੇ ਫਾਟਕ ਕੋਲ ਅੰਡਰ ਪਾਸ ਬਣਾਉਣ ਲਈ ਟੀਮ ਨੇ ਦੇਖਿਆ ਮੌਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।