ਪਾਣੀ, ਸੀਵਰੇਜ ਦੇ ਕਈ ਗ਼ੈਰ ਕਾਨੂੰਨੀ ਕੁਨੈਕਸ਼ਨ ਕੱਟੇ
ਅਜੀਤ ਡੈਸਕ
18-02-2026
ਜਲੰਧਰ, 17 ਫਰਵਰੀ (ਸ਼ਿਵ)-ਮੇਅਰ ਵਨੀਤ ਧੀਰ, ਕਮਿਸ਼ਨਰ ਸੰਦੀਪ ਰਿਸ਼ੀ ਸੰਯੁਕਤ ਕਮਿਸ਼ਨਰ ਡਾ. ਸੁਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ, ਫਲੈਗ ਸਕਾਊਟ ਅਸਟੇਟ ਅਫ਼ਸਰ-ਕਮ-ਚੀਫ਼ ਟੈਕਸ ਕਲੈਕਟਰ ਅਸ਼ਵਨੀ ਗਿੱਲ ਅਤੇ ਸੁਪਰਡੈਂਟ ਵਾਟਰ ਰੇਟ ਹਰਪ੍ਰੀਤ ਵਾਲੀਆਂ ਦੀ ਦੇਖ-ਰੇਖ ਹੇਠ ਅੱਜ ਜ਼ੋਨ ਨੰਬਰ 9 ਵਿਚ ਕਾਰਵਾਈ ਕੀਤੀ ਗਈ | ਇਸ ਦੌਰਾਨ ਰਾਮਾਂ ਮੰਡੀ ਜ਼ੋਨ ਨੰਬਰ-9, ਜਲੰਧਰ ਵਿਚ ਬਕਾਇਆ ਸੀਵਰੇਜ ਅਤੇ ਪਾਣੀ ਦੇ ਰੁਪਏ 104000 ਰੁਪਏ ਦੀ ਰਕਮ ਵਸੂਲ ਕੀਤੀ ਗਈ | ਇਸ ਤੋਂ ਇਲਾਵਾ ਜਿਨ੍ਹਾਂ ਪ੍ਰਾਪਰਟੀਆਂ ਵੱਲੋਂ ਬਕਾਇਆ ਰਕਮ ਅਦਾ ਨਹੀਂ ਕੀਤੀ ਗਈ, ਉਨ੍ਹਾਂ ਦੇ ਪਾਣੀ ਅਤੇ ਸੀਵਰੇਜ ਕਨੈੱਕਸ਼ਨ ਕੱਟਣ ਦੀ ਕਾਰਵਾਈ ਵੀ ਕੀਤੀ ਗਈ | ਨਾਲ ਹੀ ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੇ ਪਾਣੀ ਅਤੇ ਸੀਵਰੇਜ ਕਨੈੱਕਸ਼ਨ ਵੀ ਕੱਟੇ ਗਏ | ਇਹ ਕਾਰਵਾਈ ਜ਼ੋਨ ਨੰਬਰ 9 ਦੇ ਏਰੀਆ ਇੰਚਾਰਜ ਸ੍ਰੀ ਗੁਰਸੇਵਕ ਸਿੰਘ ਅਤੇ ਨਾਲ ਦੇ ਸਟਾਫ਼ ਵੱਲੋਂ ਅਮਲ ਵਿਚ ਲਿਆਂਦੀ ਗਈ |