20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ <br/>

ਅਜੀਤ ਡੈਸਕ 18-02-2026
ਆਦਮਪੁਰ, 17 ਫਰਵਰੀ (ਰਮਨ ਦਵੇਸਰ, ਹਰਪ੍ਰੀਤ ਸਿੰਘ)- ਸੰਤ ਬਾਬਾ ਮਲਕੀਤ ਸਿੰਘ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਚਾਂਸਲਰ ਸੰਤ ਮਨਮੋਹਨ ਸਿੰਘ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਵਿਜੈ ਧੀਰ ਤੇ ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ 'ਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਅੰਤਰਰਾਸਟੀ ਮਾਤ ਭਾਸ਼ਾ ਦਿਵਸ ਉੱਤੇ ਰੂ-ਬ-ਰੂ ਸੈਮੀਨਾਰ ਕਰਵਾਇਆ ਗਿਆ | ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਮੌਕੇ ਯੂਨੀਵਰਸਿਟੀ 'ਚ 'ਪੰਜਾਬੀ ਕਵਿਤਾ ਸੁਹਜ ਅਤੇ ਸੰਵੇਦਨਾ' ਵਿਸ਼ੇ 'ਤੇ ਇਕ ਵਿਸ਼ੇਸ਼ ਬੌਧਿਕ ਸੰਵਾਦ ਆਯੋਜਿਤ ਕੀਤਾ ਗਿਆ | ਇਸ ਮੌਕੇ ਪ੍ਰਸਿੱਧ ਸਾਹਿਤਕਾਰ ਅਤੇ ਵਿਦਵਾਨ ਪ੍ਰੋ. ਡਾ. ਸੁਹਿੰਦਰਬੀਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਪੰਜਾਬੀ ਕਵਿਤਾ ਦੀ ਸੁੰਦਰਤਾ ਅਤੇ ਮਨੁੱਖੀ ਸੰਵੇਦਨਾ ਨਾਲ ਉਸਦੇ ਡੰੂਘੇ ਸੰਬੰਧਾਂ 'ਤੇ ਰੌਸ਼ਨੀ ਪਾਈ | ਉਨ੍ਹਾਂ ਨੇ ਕਿਹਾ ਕਿ ਪੰਜਾਬੀ ਕਵਿਤਾ ਸਿਰਫ ਸ਼ਬਦਾਂ ਦੀ ਰਚਨਾ ਨਹੀਂ, ਸਗੋਂ ਇਹ ਸਮਾਜਿਕ ਚੇਤਨਾ, ਦੁੱਖਸੁੱਖ ਅਤੇ ਮਨੁੱਖੀ ਅਹਿਸਾਸਾਂ ਦੀ ਪ੍ਰਗਟਾਵਾ ਹੈ | ਉਨ੍ਹਾਂ ਨੇ ਦੱਸਿਆ ਕਿ ਕਵਿਤਾ ਵਿੱਚ ਸੁਹਜ ਅਤੇ ਸੰਵੇਦਨਾ ਦਾ ਮਿਲਾਪ ਹੀ ਇਸ ਨੂੰ ਜੀਵੰਤ ਬਣਾਉਂਦਾ ਹੈ | ਉਨ੍ਹਾਂ ਆਪਣੇ ਸੰਬੋਧਨ ਵਿੱਚ ਇਹ ਵੀ ਕਿਹਾ ਕਿ ਮਾਤ ਭਾਸ਼ਾ ਵਿੱਚ ਰਚੀ ਗਈ ਕਵਿਤਾ ਮਨੁੱਖ ਦੇ ਮਨ ਨਾਲ ਸਿੱਧਾ ਸੰਬੰਧ ਜੋੜਦੀ ਹੈ ਅਤੇ ਨਵੀਂ ਪੀੜ੍ਹੀ ਨੂੰ ਆਪਣੀ ਸੱਭਿਆਚਾਰਕ ਜੜਾਂ ਨਾਲ ਜੋੜਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ | ਪੰਜਾਬੀ ਕਵਿਤਾ 'ਚ ਲੋਕ-ਜੀਵਨ, ਪ੍ਰਕਿ੍ਤੀ, ਪ੍ਰੇਮ ਅਤੇ ਸੰਘਰਸ਼ ਦੀ ਪ੍ਰਤੀਬਿੰਬਤਾ ਉਸਨੂੰ ਵਿਸ਼ਵ ਪੱਧਰ 'ਤੇ ਵਿਸ਼ੇਸ਼ ਬਣਾਉਂਦੀ ਹੈ | ਇਸ ਸਮਾਗਮ 'ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਅਖੀਰ 'ਚ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪ੍ਰੋ. ਡਾ. ਸੁਹਿੰਦਰਬੀਰ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਮਾਤ ਭਾਸ਼ਾ ਦੇ ਸਨਮਾਨ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ ਗਿਆ | ਸਮਾਪਤੀ ਸਮੇਂ ਕੋਆਰਡੀਨੇਟਰ ਡਾ.ਮਨਦੀਪ ਸਿੰਘ , ਡੀਨ (ਯੂ.ਆਈ.ਐਚ) ਸਹਾਇਕ ਪ੍ਰੋ. ਪੰਜਾਬੀ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ ਅਤੇ ਮੁੱਖ ਵਕਤਾ, ਪ੍ਰਬੰਧਕਾਂ ਅਤੇ ਸਾਰੇ ਭਾਗੀਦਾਰਾਂ ਦਾ ਆਭਾਰ ਪ੍ਰਗਟ ਕੀਤਾ ਗਿਆ | ਇਸ ਮੌਕੇ ਰਜਿੰਦਰ ਕੁਮਾਰ (ਰਜਿਸਟਰਾਰ), ਕਨਵੀਨਰ ਡਾ. ਸੁਰਿੰਦਰ ਕੁਮਾਰ (ਸਹਾਇਕ ਪ੍ਰੋ. ਪੰਜਾਬੀ ) ਅਤੇ ਵੱਖ ਵੱਖ ਵਿਭਾਗਾਂ ਦੇ ਪ੍ਰੋ. ਸਾਹਿਬਾਨ ਵੀ ਹਾਜ਼ਰ ਸਨ | ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਕੋਆਰਡੀਨੇਟਰ ਡਾ.ਅਨੀਤਾ ਰਾਣੀ (ਸਹਾਇਕ ਪ੍ਰੋ. ਪੰਜਾਬੀ) ਨੇ ਬਖੂਬੀ ਨਿਭਾਈ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਸਵ. ਮਾਤਾ ਸੁਰਿੰਦਰ ਕੌਰ ਦੀ ਯਾਦ 'ਚ ਗੁਰੂ ਘਰਾਂ ਦੇ ਪੰਜ ਵਜ਼ੀਰਾਂ ਦਾ ਇੱਕ-ਇੱਕ ਲੱਖ ਨਾਲ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।