20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

'ਆਪ' ਵਲੋਂ ਪੰਜਾਬ ਦਾ ਪੈਸਾ ਦਿੱਲੀ ਦੀ ਰਾਜਨੀਤੀ ਲਈ ਬਰਬਾਦ ਕੀਤਾ ਜਾ ਰਿਹਾ- ਸ਼ੇਰੋਵਾਲੀਆ

ਅਜੀਤ ਡੈਸਕ 18-02-2026
ਮਲਸੀਆਂ, 17 ਫਰਵਰੀ (ਸੁਖਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਮੋਗਾ ਜ਼ਿਲ੍ਹੇ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕੀਤੀ ਰੈਲੀ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਕਮੇਟੀ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਹਲਕਾ ਸ਼ਾਹਕੋਟ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਤਰਜੀਹ ਪੰਜਾਬ ਦਾ ਵਿਕਾਸ ਨਹੀਂ, ਸਿਰਫ਼ ਰਾਜਨੀਤਿਕ ਦਿਖਾਵਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਭਾਰੀ ਕਰਜ਼ੇ ਦੀ ਪੰਡ ਹੇਠ ਦੱਬਿਆ ਹੋਇਆ ਹੈ | ਖ਼ਜ਼ਾਨਾ ਤੰਦਰੁਸਤ ਨਹੀਂ, ਨੌਜਵਾਨ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਪਿੰਡਾਂ 'ਚ ਨਸ਼ੇ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ | ਉਨ੍ਹਾਂ ਸਵਾਲ ਕੀਤਾ ਕਿ ਅਜਿਹੀਆਂ ਰੈਲੀਆਂ ਨਾਲ ਕੀ ਪਿੰਡਾਂ 'ਚ ਨਸ਼ਾ ਖ਼ਤਮ ਹੋਵੇਗਾ? ਕੀ ਬੇਰੁਜ਼ਗਾਰੀ ਖ਼ਤਮ ਹੋਵੇਗੀ? ਕੀ ਕਿਸਾਨਾਂ ਦੇ ਕਰਜ਼ੇ ਘਟਣਗੇ? ਉਨ੍ਹਾਂ ਦੋਸ਼ ਲਗਾਇਆ ਕਿ ਰੈਲੀ 'ਚ ਵਰਤਿਆ ਸਾਜੋ-ਸਮਾਨ ਪੰਜਾਬ ਦੇ ਵਪਾਰੀਆਂ ਤੋਂ ਖਰੀਦਣ ਦੀ ਬਜਾਏ ਦਿੱਲੀ ਅਤੇ ਹੋਰ ਸੂਬਿਆਂ ਤੋਂ ਮੰਗਵਾ ਕੇ ਸੂਬੇ ਦਾ ਪੈਸਾ ਬਾਹਰ ਭੇਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਨੌਕਰੀਆਂ, ਖੇਡਾਂ ਨੂੰ ਉਤਸ਼ਾਹਿਤ ਕਰਨਾ, ਉਨ੍ਹਾਂ ਲਈ ਚੰਗੇ ਕਾਰੋਬਾਰ ਦੀ ਜ਼ਰੂਰਤ ਹੈ ਨਾ ਕਿ ਇਸ ਹਾਲਤ 'ਚ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਖਰਚਣ ਨਾਲ ਰੈਲੀਆਂ ਕਰਨਾ ਸੂਬੇ ਦੇ ਲੋਕਾਂ ਦੇ ਹਿੱਤ 'ਚ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਕੂਲ ਵਿਖੇ ਬਚਪਨ ਪ੍ਰੋਜੈਕਟ ਦੀ ਸ਼ੁਰੂਆਤ <br/> ਅਗਲੀ ਖ਼ਬਰ ਅਵਾਰਾ ਕੁੱਤਿਆਂ ਤੋਂ ਬਚਾਅ ਅਤੇ ਸੁਰੱਖਿਅਤ ਰਹਿਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।