ਨਕੋਦਰ, 17 ਫਰਵਰੀ (ਗੁਰਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਲ ਸਕੱਤਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ 19 ਫਰਵਰੀ ਨੂੰ ਪ੍ਰਤਾਪਪੁਰਾ ਦੀ ਮੰਡੀ ਵਿਖੇ ਇਕ ਵੱਡੀ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਜੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰੀ ਲਾਉਣਗੇ ਅਤੇ ਸੰਗਤਾਂ ਦੇ ਦਰਸ਼ਨ ਕਰਨਗੇ¢ ਅਸੀਂ ਜ਼ਿਲ੍ਹਾ ਜਲੰਧਰ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕਰਦੇ ਹਾਂ ਕਿ ਇਸ ਕਾਨਫਰੰਸ ਵਿਚ ਹੁਮ ਹੁਮਾ ਕੇ ਪਹੁੰਚੋ ਤਾਂ ਜੋ ਆਪਾਂ ਪੰਜਾਬ ਦੀ ਬਣਨ ਜਾ ਰਹੀ ਰੂਪਰੇਖਾ ਵਿਚ ਆਪਣਾ ਯੋਗਦਾਨ ਪਾ ਸਕੀਏ¢ ਆਪਣਾ ਪੰਜਾਬ, ਜੋ ਕਦੇ ਦੇਸ਼ ਦਾ ਅੰਨਦਾਤਾ ਅਤੇ ਖੁਸ਼ਹਾਲੀ ਦਾ ਪ੍ਰਤੀਕ ਸੀ, ਅੱਜ ਇਤਿਹਾਸ ਦੇ ਸਭ ਤੋਂ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਿਹਾ ਹੈ¢ 'ਬਦਲਾਅ' ਦੇ ਨਾਂ 'ਤੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀਆਂ ਉਮੀਦਾਂ 'ਤੇ ਬਿਲਕੁਲ ਵੀ ਖਰੀ ਨਹੀਂ ਉਤਰੀ, ਸਗੋਂ ਆਪਣੀ ਮਾੜੀ ਸ਼ਾਸਨ-ਵਿਵਸਥਾ ਕਾਰਨ ਸੂਬੇ ਨੂੰ ਤਬਾਹੀ ਵੱਲ ਧੱਕ ਰਹੀ ਹੈ¢ਇਨ੍ਹਾਂ ਹਾਲਾਤਾਂ ਵਿਚ, ਸੂਬੇ ਦੇ ਉੱਜਵਲ ਭਵਿੱਖ ਲਈ ਸਰਕਾਰੀ ਪ੍ਰਣਾਲੀ ਅਤੇ ਨੀਤੀਆਂ ਵਿਚ ਬਦਲਾਅ ਦੀ ਸਖ਼ਤ ਲੋੜ ਹੈ¢