23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਟੁੱਟੀਆਂ ਸੜਕਾਂ ਤੇ ਹੋਰਨਾਂ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ ਕਰਾਂਗੇ ਸੰਘਰਸ਼- ਟੀਟੂ

ਅਜੀਤ ਡੈਸਕ 20-02-2026
ਜਲੰਧਰ, 19 ਫਰਵਰੀ (ਸ਼ਿਵ)- ਭਾਜਪਾ ਕੌਂਸਲਰ ਨੇ ਮਨਜੀਤ ਸਿੰਘ ਟੀਟੂ ਨੇ ਆਪਣੇ ਇਕ ਜਾਰੀ ਬਿਆਨ ਵਿਚ ਕਿਹਾ ਹੈ ਕਿ ਪੱਛਮੀ ਹਲਕੇ ਦੇ ਜੀ. ਟੀ. ਬੀ. ਨਗਰ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਚੌਕ ਤੱਕ ਟੁੱਟੀਆਂ ਸੜਕਾਂ ਨੂੰ ਅਜੇ ਤੱਕ ਨਾ ਬਣਾਉਣ ਕਰਕੇ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਲਗਾਤਾਰ ਉੱਡ ਰਹੀ ਧੂੜ ਨਾਲ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸਿਰਫ਼ ਕੈਂਟ ਹੀ ਨਹੀਂ, ਸਾਰੇ ਸ਼ਹਿਰ 'ਚ ਇਹੀ ਹਾਲ ਹੈ | ਨਕੋਦਰ ਚੌਕ ਤੋਂ ਕਪੂਰਥਲਾ ਚੌਕ ਤੱਕ ਹਰ ਪਾਸੇ ਖ਼ੁਦਾਈ, ਟੁੱਟੀਆਂ ਸੜਕਾਂ ਤੇ ਗੰਦਗੀ ਕਾਰਨ ਲੋਕ ਪਰੇਸ਼ਾਨ ਹਨ | ਮਨਜੀਤ ਸਿੰਘ ਟੀਟੂ ਨੇ ਹਲਕੇ ਦੀ 120 ਫੁੱਟੀ ਰੋਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਤਿਗੁਰੂ ਕਬੀਰ ਸਾਹਿਬ ਮੰਦਰ ਦੇ ਆਲੇ-ਦੁਆਲੇ ਰਹਿਣ ਵਾਲੇ ਇਲਾਕਿਆਂ 'ਚ ਪੀਣ ਵਾਲੇ ਪਾਣੀ ਵਿਚ ਗੰਧਲਾ ਪਾਣੀ ਮਿਕਸ ਹੋ ਕੇ ਆ ਰਿਹਾ ਹੈ | ਲੋਕਾਂ ਨੂੰ ਸਾਫ਼ ਪਾਣੀ ਦੀ ਥਾਂ ਕਾਲਾ ਤੇ ਬਦਬੂਦਾਰ ਪਾਣੀ ਮਿਲ ਕੇ ਆ ਰਿਹਾ ਹੈ, ਜੋ ਸਿਹਤ ਲਈ ਵੱਡਾ ਖਤਰਾ ਹੈ | ਸ. ਟੀਟੂ ਨੂੰ ਨਿਗਮ ਪ੍ਰਸ਼ਾਸਨ ਨੂੰ ਆਗਾਹ ਕੀਤਾ ਹੈ ਕਿ ਜੇਕਰ ਉਕਤ ਸਮੱਸਿਆਵਾਂ ਹੱਲ ਨਾ ਕੀਤੀਆਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ ਸਰਬ ਭਾਰਤੀ ਪੁਲਿਸ ਖੇਡਾਂ 'ਚੋਂ ਪੰਜਾਬ ਪੁਲਿਸ ਦੀ ਘੋੜਸਵਾਰੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਪੰਜ ਦਿਨਾਂ ਤੋਂ ਲਾਪਤਾ ਬੱਚੇ ਦੀ ਭਾਲ ਨਾ ਹੋਣ 'ਤੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।