23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਰਤਾਰਪੁਰ ਹਲਕੇ ਦੇ ਨਵ-ਨਿਯੁਕਤ ਇੰਚਾਰਜ ਮਹਿੰਦਰ ਸਿੰਘ ਕੇ. ਪੀ. ਦਾ ਸਨਮਾਨ

ਅਜੀਤ ਡੈਸਕ 20-02-2026
ਜਲੰਧਰ, 19 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਹਿੰਦਰ ਸਿੰਘ ਕੇ.ਪੀ. ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਨੇ ਸਵਾਗਤ ਕੀਤਾ ਹੈ | ਇਸ ਸੰਬੰਧੀ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਵੱਡੀ ਗਿਣਤੀ ਆਗੂਅ ਨੇ ਸ੍ਰੀ ਕੇ.ਪੀ. ਨੂੰ ਮਿਲ ਕੇ ਉਨ੍ਹਾਂ ਨੂੰ ਹਲਕਾ ਇੰਚਾਰਜ ਬਣਨ 'ਤੇ ਵਧਾਈ ਦਿੱਤੀ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸ. ਢੀਂਡਸਾ ਨੇ ਜ਼ਿਲ੍ਹਾ ਜਥੇਬੰਦੀ ਵਲੋਂ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਕੇ. ਪੀ. ਨੇ ਇਕ ਸਾਫ ਸੁਥਰੇ ਅਕਸ ਵਾਲੇ ਸਰਗਰਮ ਆਗੂ ਹਨ ਤੇ ਉਨ੍ਹਾਂ ਦੇ ਤਜ਼ਰਬੇ ਦਾ ਪਾਰਟੀ ਨੂੰ ਕਾਫੀ ਫਾਇਦਾ ਹੋਵੇਗਾ | ਇਸ ਮੌਕੇ ਸ੍ਰੀ ਮਹਿੰਦਰ ਸਿੰਘ ਕੇ.ਪੀ. ਨੇ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦੀ ਵਧਾਈ ਕਬੂਲਦਿਆ ਸਾਰਿਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਮਿਲੀਆਂ ਸੇਵਾਵਾਂ ਨੂੰ ਉਹ ਹੋਰ ਵੀ ਬਿਹਤਰ ਢੰਗ ਨਾਲ ਨਿਭਾਉਣ ਦਾ ਯਤਨ ਕਰਨਗੇ | ਇਸ ਮੌਕੇ ਸ. ਢੀਂਡਸਾ ਦੇ ਨਾਲ ਹਰਜਾਪ ਸਿੰਘ ਸੰਘਾ ਹਲਕਾ ਇੰਚਾਰਜ ਕੈਂਟ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ ਜ਼ਿਲ੍ਹਾ ਅਕਾਲੀ ਦਲ, ਅੰਮਿ੍ਤਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ, ਸਾਹਿਬ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਰੰਧਾਵਾ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਕੁਲਦੀਪ ਸਿੰਘ ਉਬਰਾਏ, ਵਿਨੋਦ ਕੌਲ, ਹਰਦੀਪ ਸਿੰਘ ਸਿੱਧੂ,ਆਬਿਦ ਸਲਮਾਨੀ, ਜਸਬੀਰ ਸਿੰਘ ਵਾਲੀਆ, ਕੁਲਜੀਤ ਸਿੰਘ ਚਾਵਲਾ, ਸੁਖਦੀਪ ਸਿੰਘ ਸੁੱਖ ਗੁਰਾਇਆ, ਗੁਰਜੀਤ ਸਿੰਘ ਪੋਪਲੀ, ਅਮਰੀਕ ਸਿੰਘ ਕੇਪੀ, ਦਲਵਿੰਦਰ ਸਿੰਘ ਬੜਿੰਗ, ਗਗਨਦੀਪ ਸਿੰਘ ਨਾਗੀ, ਮਹੇਸ਼ਇੰਦਰ ਸਿੰਘ ਧਾਮੀ, ਚਰਨਜੀਤ ਸਿੰਘ ਲੁਬਾਣਾ, ਅਵਤਾਰ ਸਿੰਘ ਸੈਂਹਬੀ, ਰਣਜੀਤ ਸਿੰਘ ਮੰਗਾ ਉਬਰਾਏ, ਹਰਦੇਵ ਸਿੰਘ ਹੈਪੀ, ਜਗਦੀਸ਼ ਸਿੰਘ ਕਾਲਾ, ਗੋਰਵ ਭਗਤ, ਅਮਿਤ ਕੁਮਾਰ, ਰਜੇਸ਼ ਭਗਤ, ਮਨਜੀਤ ਸਿੰਘ ਮਿੱਠੂ ਬਸਤੀ, ਰਘਬੀਰ ਸਿੰਘ ਗਾਜ਼ੀਗੁੱਲਾ, ਗੁਰਪ੍ਰੀਤ ਸਿੰਘ ਸਚਦੇਵਾ, ਕਨਵ ਸ਼ਰਮਾ, ਹਰੀਸ਼ ਕੁਮਾਰ ਹੈਪੀ, ਜਗਦੀਪ ਚੁੰਬਰ, ਸਿਮਰਨਦੀਪ ਸਿੰਘ ਭਾਟੀਆ, ਹਰਪ੍ਰੀਤ ਸਿੰਘ ਬਾਂਸਲ, ਅਵਤਾਰ ਸਿੰਘ, ਵੰਸ਼ ਬਠਲਾ, ਗੁਰਜੀਤ ਸਿੰਘ ਰਾਣਾ, ਅਮਿਤ ਕੁਮਾਰ,ਦੇਵ ਦਕਸ਼, ਸੁਖਜਿੰਦਰ ਸਿੰਘ, ਆਸ਼ੂ ਬੈਂਸ, ਪਵਨ ਕੁਮਾਰ ਤੇ ਅਕਾਸ਼ ਮੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਂਸ਼ਿਵਰਾਤਰੀ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਐਲ. ਪੀ. ਯੂ. ਨੇ ਕੀਤੀ 25ਵੇਂ ਭਾਰਤ ਰੰਗ ਮਹਾਂਉਤਸਵ ਦੀ ਮੇਜ਼ਬਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।