23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਹਾਂਸ਼ਿਵਰਾਤਰੀ ਸੰਬੰਧੀ ਸਮਾਗਮ ਕਰਵਾਇਆ <br/>

ਗੁਰੂ ਨਾਨਕ ਮਾਰਕੀਟ ਲੰਮਾ ਪਿੰਡ ਚੌਕ ਵਿਖੇ ਮਹਾਂਸ਼ਿਵਰਾਤਰੀ ਸੰਬੰਧੀ ਲਗਾਇਆ ਗਿਆ ਲੰਗਰ ਵਰਤਾਉਂਦੇ ਹੋਏ ਉੱਘੇ ਸਮਾਜ ਸੇਵਕ ਸੁਰਿੰਦਰ ਸਿੰਘ ਕੈਰੋਂ ਤੇ ਹੋਰ | ਅਜੀਤ ਤਸਵੀਰ <br/> 20-02-2026
ਚੁਗਿੱਟੀ/ਜੰਡੂਸਿੰਘਾ, 19 ਫਰਵਰੀ (ਨਰਿੰਦਰ ਲਾਗੂ)-ਬੁੱਧਵਾਰ ਨੂੰ ਗੁਰੂ ਨਾਨਕ ਮਾਰਕੀਟ ਨੇੜੇ ਲੰਮਾ ਪਿੰਡ ਚੌਕ ਵਿਖੇ ਸ਼ਰਧਾਲੂਆਂ ਵਲੋਂ ਮਹਾਂਸ਼ਿਵਰਾਤਰੀ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਵਿਧੀਪੂਰਵਕ ਭਗਵਾਨ ਸ਼ਿਵ ਭੋਲੇ ਦੀ ਪੂਜਾ-ਅਰਚਨਾ ਕੀਤੀ ਗਈ ਤੇ ਸ਼ਿਵ ਮਹਿਮਾ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਉੱਘੇ ਸਮਾਜ ਸੇਵਕ ਤੇ ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਨੀਤੀ ਆਯੋਗ ਦੇ ਸੂਬਾ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਨੇ ਆਖਿਆ ਕਿ ਆਪਾਂ ਸਾਰਿਆਂ ਨੂੰ ਪ੍ਰਮਾਤਮਾ ਦੀ ਭਗਤੀ ਵੱਲ ਤਵੱਜੋ ਵਧਾਉਣੀ ਚਾਹੀਦੀ ਹੈ ਤੇ ਆਪਣੀ ਮਿਹਨਤ ਦੀ ਕਮਾਈ 'ਚੋਂ ਕੁਝ ਹਿੱਸਾ ਕੱਢ ਕੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ | ਇਸ ਦੌਰਾਨ ਪ੍ਰਬੰਧਕਾਂ ਵਲੋਂ ਸਾਰਾ ਦਿਨ ਸੰਗਤਾਂ ਨੂੰ ਲੰਗਰ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ, ਸੰਦੀਪ ਮਹਿੰਦਰੂ, ਸਾਹਿਲ, ਗੁਰਮੀਤ ਸਿੰਘ, ਰਣਜੀਤ ਸਿੰਘ ਬਿੱਟੂ, ਅਨੂਪ ਵਰਮਾ, ਪੱਪੂ ਵਰਮਾ, ਜੋਗਿੰਦਰ ਪਾਲ ਸ਼ਰਮਾ, ਜਸਵਿੰਦਰ ਸਿੰਘ ਬਿੱਟੂ, ਭੁਪਿੰਦਰ ਕੌਰ ਖੇਤਰਾ, ਦਵਿੰਦਰ ਸਿੰਘ, ਬਲਵਿੰਦਰ ਸਿੰਘ ਪੱਪੂ, ਮੋਨੂੰ, ਹੈਪੀ, ਵਿੱਕੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨੂਰਾਂ ਭੈਣਾਂ ਦੇ ਪਿਤਾ ਗੁਲਸ਼ਨ ਮੀਰ ਦੀ ਸਿਹਤ ਵਿਗੜੀ, ਹਸਪਤਾਲ ਦਾਖ਼ਲ ਅਗਲੀ ਖ਼ਬਰ ਕਰਤਾਰਪੁਰ ਹਲਕੇ ਦੇ ਨਵ-ਨਿਯੁਕਤ ਇੰਚਾਰਜ ਮਹਿੰਦਰ ਸਿੰਘ ਕੇ. ਪੀ. ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।