22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਕੂਲਾਂ ਤੇ ਹਸਪਤਾਲਾਂ ਨੇੜੇ ਲਾਊਡਸਪੀਕਰਾਂ 'ਤੇ ਪਾਬੰਦੀ ਦੇ ਹੁਕਮ

ਅਜੀਤ ਡੈਸਕ 20-02-2026
ਜਲੰਧਰ, 19 ਫਰਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਦਿਆਰਥੀਆਂ ਅਤੇ ਮਰੀਜ਼ਾਂ ਲਈ ਸ਼ਾਂਤੀਪੂਰਨ ਵਾਤਾਵਰਨ ਨੂੰ ਯਕੀਨੀ ਬਣਾਉਣ ਲਈ ਵਿੱਦਿਅਕ ਸੰਸਥਾਵਾਂ ਤੇ ਹਸਪਤਾਲਾਂ ਦੇ ਨੇੜੇ ਲਾਊਡਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਲਾਊਡਸਪੀਕਰਾਂ ਦੀ ਵਰਤੋਂ ਵਿਦਿਆਰਥੀਆਂ ਲਈ ਖਾਸ ਕਰਕੇ ਪ੍ਰੀਖਿਆਵਾਂ ਦੇ ਦਿਨਾਂ 'ਚ ਅਸੁਵਿਧਾ ਦਾ ਕਾਰਨ ਬਣ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਹਸਪਤਾਲਾਂ 'ਚ ਦਾਖਲ ਮਰੀਜ਼ਾਂ ਨੂੰ ਵੀ ਬਹੁਤ ਜ਼ਿਆਦਾ ਸ਼ੋਰ ਕਾਰਨ ਬੇ-ਆਰਾਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਥਾਵਾਂ ਨੂੰ ਪਹਿਲਾਂ ਹੀ ਸਾਈਲੈਂਸ ਜ਼ੋਨ ਵਜੋਂ ਨਿਰਧਾਰਿਤ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ, ਲਾਊਡਸਪੀਕਰਾਂ ਦੀ ਵਰਤੋਂ ਜਨਤਾ ਲਈ ਸਮੱਸਿਆਵਾਂ ਪੈਦਾ ਕਰ ਰਹੀ ਹੈ | ਡਾ. ਅਗਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਦਮਿਕ ਪ੍ਰਦਰਸ਼ਨ ਤੇ ਮਰੀਜ਼ਾਂ ਦੀ ਸਿਹਤਯਾਬੀ ਲਈ ਅਜਿਹੇ ਸੰਵੇਦਨਸ਼ੀਲ ਖੇਤਰਾਂ ਦੇ ਆਲੇ-ਦੁਆਲੇ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ¢ ਉਨ੍ਹਾਂ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਤੇ ਮੌਜੂਦਾ ਨਿਯਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਡੀ.ਜੇ. ਮਾਲਕਾਂ ਨੂੰ ਆਪਣੇ ਸਿਸਟਮਾਂ ਦੀ ਆਵਾਜ਼ ਨੂੰ ਨਿਰਧਾਰਿਤ ਸੀਮਾਵਾਂ ਦੇ ਅੰਦਰ ਰੱਖਣ ਦੀ ਵੀ ਹਦਾਇਤ ਕੀਤੀ | ਉਨ੍ਹਾਂ ਉਲੰਘਣਾ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦੇ ਹੋਏ ਕਿ ਜੇਕਰ ਅਧਿਕਾਰੀਆਂ ਨੇ ਪਾਲਨਾ ਨਾ ਕਰਨ ਦੀ ਰਿਪੋਰਟ ਦਿੱਤੀ ਤਾਂ ਡਿਫਾਲਟਰਾਂ ਦੀ ਸੂਚੀ 'ਚ ਸ਼ਾਮਲ ਕਰਕੇ ਉਨ੍ਹਾਂ ਦੇ ਉਪਕਰਨ ਜ਼ਬਤ ਕਰ ਲਏ ਜਾਣਗੇ | ਜ਼ਿਲ੍ਹਾ ਪ੍ਰਸ਼ਾਸਨ ਨੇ ਵਸਨੀਕਾਂ ਨੂੰ ਸਾਈਲੈਂਸ ਜ਼ੋਨਾਂ ਵਿਚ ਸ਼ਾਂਤੀ ਬਣਾਈ ਰੱਖਣ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ¢
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਨਸ਼ੇ ਦੀ ਹਾਲਤ 'ਚ ਬੇਸੁੱਧ ਮਿਲੀ ਲੜਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।