05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਨੂੰ ਫਿਰੌਤੀ ਦੇ ਮਾਮਲੇ 'ਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਪੁਲਿਸ

ਅਜੀਤ ਡੈਸਕ 22-02-2026
ਜਲੰਧਰ, 21 ਫਰਵਰੀ (ਸ਼ੈਲੀ) - ਮਾਡਲ ਟਾਊਨ ਰਹਿਣ ਵਾਲੇ ਇੱਕ ਡਾਕਟਰ ਕੋਲੋਂ 2 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਤੇ ਸੀ.ਆਈ.ਏ. ਸਟਾਫ਼ ਦੀ ਇੱਕ ਟੀਮ ਵਿਦੇਸ਼ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਕਪੂਰਥਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਜਲੰਧਰ ਲੈ ਕੇ ਆਈ ਤੇ ਅਦਾਲਤ ਵਿਚ ਪੇਸ਼ ਕਰ ਕੇ ਚਾਰ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ | ਫਿਰੌਤੀ ਦੇ ਮਾਮਲੇ ਨੂੰ ਲੈ ਕੇ ਡਾਕਟਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਦੀ ਜਾਂਚ ਵਿਚ ਪਤਾ ਲੱਗਾ ਕਿ ਕੋਟਕਪੂਰਾ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਦਾ ਰਹਿਣ ਵਾਲਾ ਸ਼ਮਸ਼ੇਰ ਸਿੰਘ ਇਸ ਮਾਮਲੇ 'ਚ ਸ਼ਾਮਲ ਸੀ | ਜਾਣਕਾਰੀ ਅਨੁਸਾਰ ਡਾਕਟਰ ਨੂੰ ਫ਼ੋਨ ਕਰ ਕੇ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ ਤੇ ਖ਼ੁਦ ਨੂੰ ਗੋਲਡੀ ਬਰਾੜ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਗਿਆ ਸੀ | ਪੈਸੇ ਨਾ ਦੇਣ 'ਤੇ ਉਸ ਨੇ ਡਾਕਟਰ ਤੇ ਉਸ ਦੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ | ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਸ਼ਮਸ਼ੇਰ ਸਿੰਘ ਪਹਿਲਾਂ ਹੀ ਕਪੂਰਥਲਾ ਜੇਲ੍ਹ 'ਚ ਬੰਦ ਹੈ | ਜਲੰਧਰ ਪੁਲਿਸ ਚਾਰ ਦਿਨਾਂ ਦੇ ਮਿਲੇ ਰਿਮਾਂਡ ਦੌਰਾਨ ਉਸ ਕੋਲੋਂ ਮਾਮਲੇ ਸੰਬੰਧੀ ਪੁੱਛਗਿੱਛ ਕਰੇਗੀ |
ਪਿਛਲੀ ਖ਼ਬਰ ਉੱਘੇ ਗਾਇਕ ਕੇ. ਐਸ. ਮੱਖਣ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ, ਸੁਖਬੀਰ ਵਲੋਂ ਸਵਾਗਤ <br/> ਅਗਲੀ ਖ਼ਬਰ ਕਰਤਾਰਪੁਰ ਹਲਕੇ ਦੇ ਕਈ ਭਾਜਪਾ ਆਗੂ ਕਾਂਗਰਸ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।