16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

ਸਮਾਗਮ ਦੌਰਾਨ ਭਾਈ ਹਰਵਿੰਦਰ ਸਿੰਘ ਦੇ ਰਾਗੀ ਜਥੇ ਨੂੰ ਸਨਮਾਨਿਤ ਕਰਦੇ ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ ਤੇ ਹੋਰ | ਤਸਵੀਰ : ਮੁਨੀਸ਼ <br/> 23-02-2026
ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)- ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਪ੍ਰਬਧੰਕ ਕਮੇਟੀ ਵੱਲੋਂ ਕਰਵਾਇਆ ਗਿਆ ਜਿਸ ਵਿੱਚ ਭਾਈ ਹਰਵਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਨੇੇ ਕੀਰਤਨ ਦੀ ਹਾਜ਼ਰੀ ਭਰੀ, ਗਿਆਨੀ ਚਰਨਜੀਤ ਸਿੰਘ (ਗੁਰਦੁਆਰਾ ਸ੍ਰੀ ਅੰਬ ਸਾਹਿਬ ਵਾਲਿਆਂ) ਨੇ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਦਾ ਇਤਿਹਾਸ ਸਰਵਣ ਕਰਵਾਇਆ | ਇਨਾਂ ਤੋਂ ਇਲਾਵਾ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਤੇ ਗਿਆਨੀ ਮਨਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਹਾਜ਼ਰੀ ਭਰੀ | ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ | ਪ੍ਰਧਾਨ ਚਰਨਜੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਦਵਿੰਦਰ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਸਰਬਜੀਤ ਸਿੰਘ, ਸਰਦੂਲ ਸਿੰਘ ਕਾਨਪੁਰੀ, ਸੁਖਦੇਵ ਸਿੰਘ ਸਹਿਗਲ, ਮਨਵਿੰਦਰ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਗੁਰਿੰਦਰ ਸਿੰਘ ਮਝੈਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹਿਰ ਦੇ ਕਈ ਖਾਲੀ ਪਲਾਟ ਅਜੇ ਵੀ ਬਣੇ ਹੋਏ ਹਨ ਕੂੜਾ ਘਰ ਸ਼ਿਕਾਇਤ ਕਰਨ ਦੇ ਬਾਅਦ ਵੀ ਨਹੀਂ ਹੁੰਦੀ ਕਾਰਵਾਈ <br/> ਅਗਲੀ ਖ਼ਬਰ ਦੋਆਬਾ ਖ਼ਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਦੀ ਨਵੀਂ ਕਮੇਟੀ ਵਲੋਂ ਨਿਤਿਨ ਕੋਹਲੀ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।