25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਟੇਟ ਪਬਲਿਕ ਸਕੂਲ ਕੈਂਟ 'ਚ ਨਰਸਰੀ ਤੇ ਐਲ.ਕੇ.ਜੀ. ਦੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਗਮ ਕਰਵਾਇਆ <br/>

ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪਿ੍ੰਸੀਪਲ ਸ੍ਰੀਮਤੀ ਸਵੀਨਾ ਬਹਿਲ ਤੇ ਹੋਰ | ਤਸਵੀਰ-ਮੁਨੀਸ਼ <br/> 24-02-2026
ਜਲੰਧਰ, 23 ਫਰਵਰੀ (ਪਵਨ ਖਰਬੰਦਾ)- ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿੱਚ ਨਰਸਰੀ ਤੇ ਐਲ.ਕੇ.ਜੀ. ਦੇ ਨੰਨ੍ਹੇ ਮੁੰਨੇ ਬੱਚਿਆਂ ਲਈ ਇਨਾਮ ਵੰਡ ਸਮਾਰੋਹ ਬੜੇ ਹੀ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ ਗਿਆ | ਇਹ ਪ੍ਰੋਗਰਾਮ ਬੱਚਿਆਂ ਦੀ ਪ੍ਰਤਿਭਾ, ਸਮਰਪਣ ਤੇ ਗਿਆਨ ਦਾ ਚਮਕਦਾਰ ਤੇ ਭਾਵਪੂਰਨ ਉਤਸਵ ਸੀ | ਸਮਾਰੋਹ ਦੌਰਾਨ ਪੁਰਸਕਾਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਨਾਮ ਦਾ ਐਲਾਨ ਕੀਤਾ ਗਿਆ ਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਟ੍ਰਾਫੀਆਂ ਤੇ ਪ੍ਰਮਾਣ-ਪੱਤਰ ਨਾਲ ਸਨਮਾਨਿਤ ਕੀਤਾ ਗਿਆ | ਬੱਚਿਆਂ ਦੀਆਂ ਵਿਭਿੰਨ ਪ੍ਰਤਿਭਾਵਾਂ ਨੂੰ ਸਨਮਾਨਿਤ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਵਿੱਚ ਪੁਰਸਕਾਰ ਪ੍ਰਦਾਨ ਕੀਤੇ ਗਏ | 'ਆਲ ਰਾਊਾਡ ਡਿਵੈਲਪਮੈਂਟ ਪੁਰਸਕਾਰ' ਉਹਨਾਂ ਬੱਚਿਆਂ ਨੂੰ ਪ੍ਰਦਾਨ ਕੀਤਾ ਗਿਆ, ਜਿਨ੍ਹਾਂ ਨੇ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੀ ਵਿਸ਼ੇਸ਼ ਯੋਗਤਾ ਦਿਖਾਈ | 'ਸੁਪਰ ਐਕਟਿਵ ਬਾਲ ਐਵਾਰਡ' ਉਹਨਾਂ ਵਿਦਿਆਰਥੀਆਂ ਨੂੰ ਦਿੱਤਾ ਗਿਆ ਜੋ ਸਾਲ ਭਰ ਉਤਸ਼ਾਹ, ਸਰਗਰਮਤਾ ਤੇ ਸਕਾਰਾਤਮਕ ਊਰਜਾ ਨਾਲ ਭਰਪੂਰ ਰਹੇ | ਇਸ ਤੋਂ ਇਲਾਵਾ ਹੋਰ ਕਈ ਸ਼੍ਰੇਣੀਆਂ ਵਿੱਚ ਵੀ ਪੁਰਸਕਾਰ ਪ੍ਰਦਾਨ ਕੀਤੇ ਗਏ | ਗਰੁੱਪ ਆਫ ਸਟੇਟ ਪਬਲਿਕ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਵਾਇਸ ਪ੍ਰਧਾਨ ਡਾ. ਗਗਨਦੀਪ ਕੌਰ, ਸਕੂਲ ਪਿ੍ੰਸੀਪਲ ਸਵੀਨਾ ਬਹਿਲ ਤੇ ਵਾਈਸ ਪਿ੍ੰਸੀਪਲ ਗਗਨਦੀਪ ਕੌਰ ਖੈਰਾ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਬਚਪਨ ਜੀਵਨ ਦੀ ਸਿੱਖਿਆ ਦੀ ਮਜ਼ਬੂਤ ਨੀਂਹ ਹੈ |

ਪਿਛਲੀ ਖ਼ਬਰ ਪੀ. ਐਫ. ਮੈਂਬਰਾਂ ਦੇ ਮਸਲੇ ਸਮੇਂ ਸਿਰ ਹੱਲ ਕਰਵਾਏ ਜਾ ਰਹੇ - ਪੰਕਜ ਕੁਮਾਰ ਅਗਲੀ ਖ਼ਬਰ ਬਲਜਿੰਦਰ ਸਿੰਘ ਢਿੱਲੋਂ ਨੇ ਆਰ. ਟੀ. ਓ. ਦਾ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।