12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

'ਯੁੱਧ ਨਸ਼ਿਆਂ ਵਿਰੁੱਧ' ਅਤੇ ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ

ਅਜੀਤ ਡੈਸਕ 06-03-2026
ਜਲੰਧਰ, 5 ਮਾਰਚ (ਸ਼ੈਲੀ)-ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਐਸ.ਪੀ. ਦੇਹਾਤੀ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਜਲੰਧਰ ਦਿਹਾਤੀ ਪੁਲਿਸ ਵਲੋਂ ਪੂਰੇ ਇਲਾਕੇ 'ਚ ਅੱਜ ਸ਼ਾਮ 6 ਤੋਂ 9 ਵਜੇ ਤੱਕ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਦੇਹਾਤੀ ਹਰਵਿੰਦਰ ਸਿੰਘ ਵਿਰਕ ਨੇ ਦਸਿਆ ਕਿ ਇਸ ਦੌਰਾਨ ਥਾਣਾ ਮੁਖੀਆਂ ਅਤੇ ਪੁਲਿਸ ਟੀਮਾਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ | ਇਸ ਮੁਹਿੰਮ ਦਾ ਮੁੱਖ ਉਦੇਸ਼ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਮਾਹੌਲ ਬਣਾਉਣਾ ਹੈ | ਇਸ ਦੇ ਨਾਲ ਹੀ ਇਲਾਕਿਆਂ ਵਿੱਚ ਨਾਈਟ ਡੋਮੀਨੇਸ਼ਨ ਓਪਰੇਸ਼ਨ ਵੀ ਕੀਤੇ ਜਾ ਰਹੇ ਹਨ ਤਾਂ ਜੋ ਰਾਤ ਦੇ ਸਮੇਂ ਵੀ ਇਲਾਕੇ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ, ਗੈਂਗਸਟਰਾਂ ਜਾਂ ਹੋਰ ਸ਼ੱਕੀ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕਰਨ | ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਮਹੱਤਵਪੂਰਣ ਜਾਣਕਾਰੀ ਦੇਣ ਵਾਲਿਆਂ ਲਈ 10 ਲੱਖ ਰੁਪਏ ਤੱਕ ਇਨਾਮ ਦੀ ਵਿਵਸਥਾ ਕੀਤੀ ਗਈ ਹੈ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਜਲੰਧਰ ਦਿਹਾਤੀ ਪੁਲਿਸ ਦੇ ਮੁਲਾਜ਼ਮ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਲੋਕਾਂ ਦੀ ਸੁਰੱਖਿਆ ਲਈ ਦਿਨ-ਰਾਤ ਡਿਊਟੀ ਨਿਭਾਅ ਰਹੇ ਹਨ |
ਪਿਛਲੀ ਖ਼ਬਰ 15 ਫੁੱਟ ਗਹਿਰੇ ਟੋਏ 'ਚ ਜੇ.ਸੀ.ਬੀ. ਡਿੱਗੀ, ਮਜ਼ਦੂਰ ਦੀ ਮੌਤ, 2 ਸਾਥੀ ਜ਼ਖ਼ਮੀ ਅਗਲੀ ਖ਼ਬਰ ਸਾਬਕਾ ਮਾਲ ਅਧਿਕਾਰੀ ਪਵਨ ਕੱਕੜ ਨੂੰ ਸਦਮਾ, ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।