11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਰਾਜਪਾਲ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ

ਅਜੀਤ ਡੈਸਕ 06-03-2026
ਜਲੰਧਰ, 5 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਮਿੰਦਰ ਸਿੰਘ ਰਾਜਪਾਲ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਸ. ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਗੁਰਚਰਨ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਦਾ ਧੰਨਵਾਦ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਪਾਰਟੀ ਹਾਈਕਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਿੱਥੇ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕੰਮਾਂ ਤੇ ਪਾਰਟੀ ਦੀਆਂ ਨੀਤੀਆਂ ਨੂੰ ਮੀਡੀਆ ਦੇ ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਿਛਲੇ ਸਮੇਂ ਵਿੱਚ ਪੰਜਾਬ ਦੀ ਆਪਣੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਹੋਏ ਕੰਮ ਨੂੰ ਮੀਡੀਆ ਦੇ ਜਰੀਏ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕਰਾਂਗਾ, ਉਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠ ਦਾ ਵੀ ਪਰਦਾਫਾਸ਼ ਕਰਦੇ ਹੋਏ ਸਰਕਾਰ ਦੀ ਅਸਲੀਅਤ ਲੋਕਾਂ ਸਾਹਮਣੇ ਰੱਖਣਗੇ |
ਪਿਛਲੀ ਖ਼ਬਰ ਐਲ. ਪੀ. ਯੂ. ਵਲੋਂ 'ਉਡਾਓ ਇਕ ਮੁੱਠੀ ਗੁਲਾਲ ਸ਼ਹੀਦੋਂ ਕੇ ਨਾਮ' ਹੋਲੀ ਸਮਾਰੋਹ ਅਗਲੀ ਖ਼ਬਰ ਬਲਾਕ ਸੰਮਤੀ ਆਦਮਪੁਰ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।