10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲੇ ਮਹੱਲੇ 'ਤੇ ਗੁਰਦੁਆਰਾ ਮਾਡਲ ਟਾਊਨ ਵਿਖੇ ਕਰਵਾਇਆ ਗੁਰਮਤਿ ਸਮਾਗਮ

ਅਜੀਤ ਡੈਸਕ 06-03-2026
ਜਲੰਧਰ, 5 ਮਾਰਚ (ਹਰਵਿੰਦਰ ਸਿੰਘ ਫੁੱਲ)- ਹੋਲੇ ਮਹੱਲੇ ਦਾ ਸੁੱਭ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰੂ ਘਰ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਬਲਦੇਵ ਸਿੰਘ ਤੇ ਭਾਈ ਆਤਮਾ ਸਿੰਘ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਹੋਲੇ ਮੁਹੱਲੇ ਦੇ ਦਿਹਾੜੇ ਸਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸਿੱਖ ਇਤਿਹਾਸ ਅਤੇ ਗੁਰੂਆਂ ਦੇ ਦੱਸੇ ਮਾਰਗ ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਡਾ. ਐੱਚ.ਐੱਮ.ਹੁਰੀਆ, ਕੁਲ ਤਾਰਨ ਸਿੰਘ ਅਨੰਦ, ਐੱਚ .ਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣਾਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ |
ਪਿਛਲੀ ਖ਼ਬਰ ਯੂਨਾਈਟਡ ਪੰਜਾਬੀਜ਼ ਫਾਊਾਡੇਸ਼ਨ ਦਾ ਸਮਾਜ ਸੇਵਾ ਪ੍ਰਤੀ ਇੱਕ ਹੋਰ ਉਪਰਾਲਾ ਅਗਲੀ ਖ਼ਬਰ ਸੰਤ ਬਾਬਾ ਹਰਭਜਨ ਸਿੰਘ ਵਿਰੱਕਤ ਦੀ ਯਾਦ 'ਚ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।