09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੰਘਰਸ਼ਸ਼ੀਲ ਯੋਧੇ ਪੁਲਿਸ ਜਬਰ ਅੱਗੇ ਨਹੀਂ ਝੁਕਣਗੇ-ਚਾਹਲ

ਅਜੀਤ ਡੈਸਕ 06-03-2026
ਸ਼ਾਹਕੋਟ, 5 ਮਾਰਚ (ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਜਲੰਧਰ ਦੇ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵੱਖ ਵੱਖ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਪੁਲਿਸ ਜ਼ਬਰ ਵਿਰੁੱਧ 6 ਮਾਰਚ ਨੂੰ ਬਠਿੰਡਾ ਵਿਖੇ 'ਲਲਕਾਰ ਰੈਲੀ' ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਨੂੰ ਦੇਖਦਿਆਂ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਲੋਕਾਂ ਵਿਚ ਦਹਿਸ਼ਤ ਦਾ ਮਾਹÏਲ ਪੈਦਾ ਕਰਨ ਲਈ ਜ਼ਿਲ੍ਹੇ ਦੇ 4 ਆਗੂਆਂ ਦੇ ਘਰਾਂ ਵਿਚ ਅੱਜ ਤੜਕਸਾਰ ਛਾਪੇਮਾਰੀ ਕੀਤੀ ਗਈ¢ ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਇਸ ਕਾਰਵਾਈ ਦਾ ਗੰਭੀਰ ਨੋਟਿਸ ਲੈਂਦੇ ਹੋਏ ਚਿਤਾਵਨੀ ਦਿੱਤੀ ਕਿ ਜੇ ਆਉਣ ਵਾਲੇ ਸਮੇਂ ਵਿਚ ਪੁਲਿਸ ਅਜਿਹੀ ਕਾਰਵਾਈ ਕਰਦੀ ਹੈ ਤਾਂ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਪੁਲਿਸ ਦੀ ਅਜਿਹੀ ਕਾਰਵਾਈ ਸਮੇਂ ਜੇ ਲੋਕ ਪੁਲਿਸ ਪਾਰਟੀ ਨੂੰ ਘੇਰਦੇ ਹਨ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ¢ ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨ ਦੀ ਬਜਾਏ ਪੁਲਿਸ ਨੂੰ ਆਪਣੇ ਹੱਕਾਂ ਲਈ ਸੰਘਰਸ਼ਸੀਲ ਲੋਕਾਂ ਨੂੰ ਦਬਾਉਣ ਲਈ ਵਰਤਿਆ ਜਾ ਰਿਹਾ ਹੈ¢ ਚਾਹਲ ਨੇ ਦੱਸਿਆ ਕਿ 6 ਮਾਰਚ ਨੂੰ ਬਠਿੰਡਾ ਵਿਚ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਲਈ ਪਿੰਡ ਪੱਧਰ 'ਤੇ ਤਿਆਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ¢ ਉਨ੍ਹਾਂ ਦੱਸਿਆ ਕਿ ਇਲਾਕਾ ਸ਼ਾਹਕੋਟ 'ਤੋਂ ਵੱਡੀ ਗਿਣਤੀ ਵਿਚ ਸੰਘਰਸ਼ਸ਼ੀਲ ਯੋਧੇ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ ¢ ਇਸ ਮÏਕੇ ਪਿ੍ੰਸੀਪਲ ਮਨਜੀਤ ਸਿੰਘ ਮਲਸੀਆਂ, ਸੀਨੀਅਰ ਆਗੂ ਹਰਮੇਸ਼ ਮਾਲੜੀ, ਡੀ.ਟੀ.ਐਫ. ਆਗੂ ਗੁਰਮੀਤ ਸਿੰਘ ਕੋਟਲੀ, ਕੁੱਲ ਹਿੰਦ ਖੇਤ ਮਜਦੂਰ ਸਭਾ ਦੇ ਆਗੂ ਗਿਆਨ ਸੈਦਪੁਰੀ, ਪਾਲ ਬਾਗਪੁਰ ਅਤੇ ਬਲਕਾਰ ਸਿੰਘ ਫਾਜ਼ਲਵਾਲ ਵੀ ਉਨ੍ਹਾਂ ਦੇ ਨਾਲ ਸਨ¢
ਪਿਛਲੀ ਖ਼ਬਰ ਸਿੱਖਿਆ ਕੋਆਰਡੀਨੇਟਰ ਵਲੋਂ ਵੱਖ-ਵੱਖ ਸਕੂਲਾਂ ਦਾ ਨਿਰੀਖਣ ਅਗਲੀ ਖ਼ਬਰ ਕਿੰਡਰਗਾਰਟਨ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਮਨਾਇਆ ਹੋਲੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।