22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਡਾ. ਅੰਬੇਡਕਰ ਚੌਕ ਤੋਂ ਕਪੂਰਥਲਾ ਚੌਕ ਤੱਕ ਸੜਕ ਬਣਨ ਦਾ ਕੰਮ ਹੋਇਆ ਸ਼ੁਰੂ

ਅਜੀਤ ਡੈਸਕ 08-03-2026
ਜਲੰਧਰ, 7 ਮਾਰਚ (ਸ਼ਿਵ)-ਕਈ ਮਹੀਨੇ ਬਾਅਦ ਡਾ. ਅੰਬੇਡਕਰ ਚੌਕ ਤੋਂ ਲੈ ਕੇ ਕਪੂਰਥਲਾ ਚੌਕ ਤੱਕ ਸੜਕ ਬਣਾਉਣ ਦਾ ਕੰਮ ਅੱਜ ਸ਼ੁਰੂ ਹੋ ਗਿਆ ਕਿਉਂਕਿ ਇਹ ਸੜਕ ਕਈ ਮਹੀਨੇ ਪਹਿਲਾਂ ਨਹਿਰੀ ਪਾਣੀ ਪ੍ਰਾਜੈਕਟ ਦੀਆਂ ਪਾਈਪਾਂ ਪਾਉਣ ਕਰਕੇ ਤੋੜੀ ਗਈ ਸੀ | ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਦੇ ਵਿਸ਼ੇਸ਼ ਯਤਨਾਂ ਨਾਲ ਸ਼ਹਿਰ ਦੀ ਮਹੱਤਵਪੂਰਨ ਸੜਕ ਦਾ ਨਿਰਮਾਣ ਕੰਮ ਮੁੜ ਸ਼ੁਰੂ ਹੋਇਆ ਹੈ | ਇਹ ਸੜਕ ਲੰਬੇ ਸਮੇਂ ਤੋਂ ਨਹਿਰੀ ਵਾਟਰ ਪ੍ਰਾਜੈਕਟ ਕਾਰਨ ਰੁਕੀ ਹੋਈ ਸੀ, ਜਿਸ ਕਾਰਨ ਇਲਾਕੇ ਦੇ ਲੋਕਾਂ, ਵਪਾਰੀਆਂ ਤੇ ਹਰ ਰੋਜ਼ ਇਸ ਮਾਰਗ ਤੋਂ ਗੁਜ਼ਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਸੜਕ ਦੀ ਖਰਾਬ ਹਾਲਤ ਕਰਕੇ ਟ੍ਰੈਫਿਕ ਜਾਮ ਅਤੇ ਆਵਾਜਾਈ ਵਿਚ ਵੀ ਕਾਫੀ ਦਿੱਕਤਾਂ ਆ ਰਹੀਆਂ ਸਨ | ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ ਅਤੇ ਜਿਥੇ ਵੀ ਵਿਕਾਸ ਕਾਰਜਾਂ 'ਚ ਰੁਕਾਵਟ ਆਉਂਦੀ ਹੈ, ਉਸ ਨੂੰ ਤੁਰੰਤ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਜਦੋਂ ਸੜਕ ਨਿਰਮਾਣ ਦਾ ਕੰਮ ਸ਼ੁਰੂ ਹੋਇਆ ਤਾਂ ਉਸ ਵੇਲੇ ਪੁਲਿਸ ਵਲੋਂ ਟ੍ਰੈਫਿਕ ਲਈ ਰੂਟ ਵੀ ਬਦਲ ਦਿੱਤਾ ਗਿਆ ਸੀ ਤਾਂ ਜੋ ਸੜਕ ਬਣਾਉਣ ਦੇ ਕੰਮ ਵਿਚ ਪੇ੍ਰਸ਼ਾਨੀ ਨਾ ਆਵੇ |
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਏਪੀਜੇ ਸਕੂਲ ਮਾਡਲ ਟਾਊਨ 'ਚ ਗਰੈਜੂਏਸ਼ਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।