24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਯੂਰਪੀਅਨ ਸਿੱਖ ਕੌਂਸਲ ਬਾਬਾ ਬੰਦਾ ਸਿੰਘ ਬਹਾਦਰ ਐਨ. ਜੀ. ਓ. ਜਰਮਨੀ ਦੀ ਮੀਟਿੰਗ

ਅਜੀਤ ਡੈਸਕ 08-03-2026
ਸ਼ਾਹਕੋਟ, 7 ਮਾਰਚ (ਸੁਖਦੀਪ ਸਿੰਘ)-ਯੂਰਪੀਅਨ ਸਿੱਖ ਕੌਂਸਲ ਬਾਬਾ ਬੰਦਾ ਸਿੰਘ ਬਹਾਦਰ ਐਨ. ਜੀ. ਓ. ਦੇ ਸਰਪ੍ਰਸਤ ਜਸਬੀਰ ਸਿੰਘ ਸ਼ਾਹਕੋਟ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਕਰਮਜੀਤ ਸਿੰਘ, ਜਸਵੀਰ ਸਿੰਘ ਸ਼ੀਰਾ ਤੇ ਗੁਰਮੁੱਖ ਸਿੰਘ ਨਾਲ ਪੰਜਾਬ ਦੇ ਮੌਜੂਦਾ ਹਾਲਾਤਾਂ ਸੰਬੰਧੀ ਵਿਚਾਰ-ਚਰਚਾ ਕਰਦਿਆਂ ਵਿਗੜ ਰਹੀ ਸਥਿਤੀ ਬਾਰੇ ਚਿੰਤਾ ਪ੍ਰਗਟ ਕੀਤੀ ਗਈ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਪੰਜਾਬ ਦੀ ਹੋ ਰਹੀ ਲੁੱਟ ਨੂੰ ਬਚਾਉਣ ਤੇ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ, ਮਨੁੱਖਤਾ ਦੀ ਸੇਵਾ 'ਚ ਸਭ ਤੋਂ ਵੱਧ ਯੋਗਦਾਨ ਪਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ | ਸਮਾਜ 'ਚ ਫੈਲੀ ਫਿਰਕਾਪ੍ਰਸਤੀ ਨੂੰ ਖ਼ਤਮ ਕਰਕੇ ਸਾਂਝੀਵਾਲਤਾ ਦਾ ਸੰਦੇਸ਼ ਦੇ ਕੇ ਗ਼ਰੀਬਾਂ ਤੇ ਦੱਬੇ-ਕੁੱਚਲੇ ਲੋਕਾਂ ਦੀ ਮਦਦ ਲਈ ਯੂਰਪੀਅਨ ਸਿੱਖ ਕੌਂਸਲ ਬਾਬਾ ਬੰਦਾ ਸਿੰਘ ਬਹਾਦਰ ਐਨ. ਜੀ. ਓ. ਜਰਮਨੀ ਬਿਨਾਂ ਕਿਸੇ ਪੱਖਪਾਤ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਜ਼ਰੂਰਤਮੰਦ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਜ਼ਰੂਰਤ ਹੈ, ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ | ਇਹ ਐਨ. ਜੀ. ਓ. ਪੰਜਾਬ ਦੇ ਲੋਕਾਂ ਲਈ ਪਹਿਲਕਦਮੀ ਕਰਦੀ ਹੈ | ਇਸ ਤੋਂ ਇਲਾਵਾ ਕਰਮਜੀਤ ਸਿੰਘ, ਜਸਵੀਰ ਸਿੰਘ ਸ਼ੀਰਾ ਤੇ ਗੁਰਮੁੱਖ ਨੇ ਐਨ. ਜੀ. ਓ. ਨਾਲ ਪੰਜਾਬ ਦੇ ਹਾਲਾਤਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ |
ਪਿਛਲੀ ਖ਼ਬਰ ਪਵਨ ਟੀਨੂੰ ਨੇ ਅਲਾਵਲਪੁਰ ਦੇ ਵਿਕਾਸ ਕਾਰਜਾਂ ਲਈ 75 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਹਰਬੋਲਿੰਦਰ ਸਿੰਘ ਬੋਲੀਨਾ ਹਲਕਾ ਕਰਤਾਰਪੁਰ ਦੇ ਪਚਰੰਗਾ ਸਰਕਲ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।