24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ ਸਰਕਾਰ ਵਲੋਂ ਬਿਜਲੀ ਖੇਤਰ 'ਚ ਲਏ ਇਤਿਹਾਸਕ ਫ਼ੈਸਲਿਆਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ-ਸੀਚੇਵਾਲ

ਅਜੀਤ ਡੈਸਕ 08-03-2026
ਮਲਸੀਆਂ, 7 ਮਾਰਚ (ਸੁਖਦੀਪ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਿਜਲੀ ਖੇਤਰ 'ਚ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ | ਇਹ ਪ੍ਰਗਟਾਵਾ ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਹਲਕਾ ਸੰਗਠਨ ਇੰਚਾਰਜ ਆਮ ਆਦਮੀ ਪਾਰਟੀ ਸ਼ਾਹਕੋਟ ਨੇ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਬਿਜਲੀ ਦੀਆਂ ਦਰਾਂ 'ਚ ਭਾਰੀ ਕਟੌਤੀ ਕੀਤੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲਿਆਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਤੇ ਉਦਯੋਗਾਂ ਨੂੰ ਉਤਸ਼ਾਹ ਮਿਲੇਗਾ | ਇਸ ਨਾਲ ਪੰਜਾਬ 'ਚ ਨਿਵੇਸ਼ ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ |
ਪਿਛਲੀ ਖ਼ਬਰ ਧੰਜਲ ਤੇ ਮਾਹਲ ਗੋਤ ਦੇ ਜਠੇਰਿਆਂ ਦਾ ਮੇਲਾ 19 ਨੂੰ ਅਗਲੀ ਖ਼ਬਰ ਬਿ੍ਿਟਸ਼ ਓਲੀਵੀਆ ਸਕੂਲ ਨੇ ਯੂ. ਕੇ. ਜੀ. ਦੇ ਵਿਦਿਆਰਥੀਆਂ ਲਈ ਸ਼ਾਨਦਾਰ ਕਾਨਵੋਕੇਸ਼ਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।