25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੋਟਰਸਾਈਕਲ ਸਵਾਰ 3 ਲੁਟੇਰੇ ਔਰਤ ਦੀਆਂ ਵਾਲ਼ੀਆਂ ਖੋਹ ਕੇ ਹੋਏ ਫਰਾਰ

ਅਜੀਤ ਡੈਸਕ 08-03-2026
ਅੱਪਰਾ, 7 ਮਾਰਚ (ਦਲਵਿੰਦਰ ਸਿੰਘ ਅੱਪਰਾ)-ਕਸਬਾ ਅੱਪਰਾ ਤੇ ਆਸ-ਪਾਸ ਦੇ ਪਿੰਡਾਂ 'ਚ ਚੋਰਾਂ ਤੇ ਲੁਟੇਰਿਆਂ ਵਲੋਂ ਬੇਖੌਫ਼ ਹੋ ਕੇ ਲੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਆਏ ਦਿਨ ਲੁੱਟ ਖੋਹ ਦੀਆਂ ਘਟਨਾਵਾਂ ਸੁਰਖੀਆਂ 'ਚ ਰਹਿੰਦੀਆਂ ਹਨ ਪਰ ਪ੍ਰਸ਼ਾਸਨ ਦੀ ਕੁੰਭਕਰਨੀ ਨੀਂਦ ਪਤਾ ਨਹੀਂ ਕਦੋਂ ਖੁਲੇ੍ਹਗੀ | ਬੀਤੇ ਦਿਨੀਂ ਮੋਟਰ ਸਾਈਕਲ ਸਵਾਰ ਤਿੰਨ ਲੁਟੇਰਿਆਂ ਵਲੋਂ ਆਪਣੇ ਪਤੀ ਨਾਲ ਮੋਟਰਸਾਈਕਲ 'ਤੇ ਜਾ ਰਹੀ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਮਾਰ ਕੇ ਉਤਾਰ ਲਈਆਂ ਗਈਆਂ ਤੇ ਰਫੂਚੱਕਰ ਹੋ ਗਏ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਸੋਡੀ ਜੌਹਲ ਨੇ ਦੱਸਿਆ ਕਿ ਉਨ੍ਹਾਂ ਦਾ ਛੋਟਾ ਭਰਾ ਜਸਵੀਰ ਸਿੰਘ ਤੇ ਉਸ ਦੀ ਪਤਨੀ ਮਨਜੀਤ ਕੌਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਿਲੌਰ ਤੋਂ ਵਾਪਸ ਅੱਪਰੇ ਆ ਰਹੇ ਸਨ | ਜਦੋਂ ਉਹ ਪਿੰਡ ਖਾਨਪੁਰ ਦੇ ਨਜ਼ਦੀਕ ਨਹਿਰ ਕੋਲ ਪਹੁੰਚੇ ਤਾਂ ਫਿਲੌਰ ਵਾਲੀ ਸਾਈਡ ਤੋਂ ਹੀ ਆ ਰਹੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮਨਜੀਤ ਕੌਰ ਦੇ ਕੰਨਾਂ 'ਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਨਹਿਰ ਦੇ ਰਸਤੇ ਫਰਾਰ ਹੋ ਗਏ | ਉਨ੍ਹਾਂ ਹੋਰ ਦੱਸਿਆ ਕਿ ਮੋਟਰ ਸਾਈਕਲ ਸਵਾਰ ਲੁਟੇਰੇ ਗਿਣਤੀ 'ਚ ਤਿੰਨ ਸਨ | ਇਸ ਖੋਹ ਦੀ ਘਟਨਾ ਸੰਬੰਧੀ ਪੁਲਸ ਚੌਕੀ ਅੱਪਰਾ ਵਿਖੇ ਇਤਲਾਹ ਦੇ ਦਿੱਤੀ ਗਈ ਹੈ |
ਪਿਛਲੀ ਖ਼ਬਰ ਲਾਇਨਜ਼ ਕਲੱਬ ਆਦਮਪੁਰ ਨੇ 46ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਸਮਾਜ ਸੇਵਕ ਜਗਜੀਤ ਸਿੰਘ ਭੁੱਲਰ ਪੰਜ ਤੱਤਾਂ 'ਚ ਵਿਲੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।