04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਖਦੂਮਪੁਰਾ ਵਿਖੇ ਕਰਵਾਏ ਕੀਰਤਨ ਦਰਬਾਰ 'ਚ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ <br/>

ਗੁਰਦੁਆਰਾ ਮਖਦੂਮਪੁਰਾ ਵਿਖੇ ਕਰਵਾਏ ਕੀਰਤਨ ਦਰਬਾਰ 'ਚ ਭਾਈ ਸਿਮਰਪ੍ਰੀਤ ਸਿੰਘ ਦਾ ਰਾਗੀ ਜਥਾ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਦੇ ਹੋਏ | ਤਸਵੀਰਾਂ : ਜੀ. ਪੀ. ਸਿੰਘ <br/> 09-03-2026
ਜਲੰਧਰ, 8 ਮਾਰਚ (ਹਰਵਿੰਦਰ ਸਿੰਘ ਫੁੱਲ)-ਸਾਹਿਬਜ਼ਾਦਾ ਅਜੀਤ ਸਿੰਘ ਨੌਜਵਾਨ ਸਭਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਖਦੂਮਪੁਰਾ ਦੀ ਸਮੂਹ ਪ੍ਰਬੰਧਕ ਕਮੇਟੀ ਤੇ ਇਸਤਰੀ ਸਤਿਸੰਗ ਸਭਾ ਦੇ ਸਹਿਯੋਗ ਨਾਲ ਹੋਲੇ ਮਹੱਲੇ ਦੇ ਸੰਬੰਧ 'ਚ ਤੀਜਾ ਕੀਰਤਨ ਦਰਬਾਰ ਕਰਵਾਇਆ, ਜਿਸ 'ਚ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕਰ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ | ਇਸ ਮੌਕੇ ਸਜਾਏ ਦੀਵਾਨਾ 'ਚ ਭਾਈ ਸਿਮਰਪ੍ਰੀਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ), ਭਾਈ ਜਸਵੀਰ ਸਿੰਘ (ਅਖੰਡ ਕੀਰਤਨੀ ਜਥਾ) ਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦਾ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ, ਭਾਈ ਸਤਵੀਰ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਸਮਾਗਮ ਦੇ ਅੰਤ 'ਚ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਬਲਵੰਤ ਸਿੰਘ ਨੇ ਸਮੂਹ ਸੰਗਤਾਂ ਤੇ ਸੇਵਾ ਸੁਸਾਇਟੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ |

ਪਿਛਲੀ ਖ਼ਬਰ ਬਲਜੀਤ ਸਿੰਘ ਸੋਹਲ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪ੍ਰੋ. ਕੁਲਦੀਪ ਚੰਦ ਅਗਨੀਹੋਤਰੀ ਦੀ ਪੁਸਤਕ 'ਭਗਵਾਨ ਵਾਲਮੀਕਿ ਜੀ ਦੀ ਰਾਮ ਕਥਾ ਤੇ ਵਾਲਮੀਕਿ ਸਮਾਜ' ਲੋਕ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।