04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅਮਿਤ ਸ਼ਾਹ ਦੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਅਸ਼ਵਨੀ ਸ਼ਰਮਾ ਤੇ ਸੁਸ਼ੀਲ ਰਿੰਕੂ ਦੀ ਅਗਵਾਈ ਹੇਠ ਨਕੋਦਰ 'ਚ ਮੀਟਿੰਗ <br/>

ਅਮਿਤ ਸ਼ਾਹ ਦੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਅਸ਼ਵਨੀ ਸ਼ਰਮਾ ਤੇ ਸੁਸ਼ੀਲ ਰਿੰਕੂ | ਤਸਵੀਰ : ਗੁਰਵਿੰਦਰ ਸਿੰਘ <br/> 09-03-2026
ਨਕੋਦਰ, 8 ਮਾਰਚ (ਗੁਰਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਦੇ ਮੋਗਾ ਵਿਚ ਪ੍ਰਸਤਾਵਿਤ ਰੈਲੀ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਸੰਬੰਧ ਵਿਚ ਨਕੋਦਰ ਵਿਧਾਨ ਸਭਾ ਹਲਕੇ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ | ਮੀਟਿੰਗ ਵਿਚ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਭਾਜਪਾ ਆਗੂ ਸੁਸ਼ੀਲ ਰਿੰਕੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਮੀਟਿੰਗ ਦੌਰਾਨ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਆਗੂਆਂ ਅਤੇ ਵਰਕਰਾਂ ਨਾਲ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ | ਉਨ੍ਹਾਂ ਵਰਕਰਾਂ ਨੂੰ ਰੈਲੀ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਗਾ ਵਿਚ ਇਹ ਰੈਲੀ ਪੰਜਾਬ ਦੀ ਰਾਜਨੀਤੀ ਲਈ ਮਹੱਤਵਪੂਰਨ ਸਾਬਤ ਹੋਵੇਗੀ ਅਤੇ ਵੱਡੇ ਪੱਧਰ 'ਤੇ ਭਾਗੀਦਾਰੀ ਯਕੀਨੀ ਬਣਾਏਗੀ | ਸੁਸ਼ੀਲ ਰਿੰਕੂ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣੀਆਂ ਜੜ੍ਹਾਂ ਲਗਾਤਾਰ ਮਜ਼ਬੂਤ ਕਰ ਰਹੀ ਹੈ ਅਤੇ ਪਾਰਟੀ ਵਰਕਰ ਕੇਂਦਰੀ ਲੀਡਰਸ਼ਿਪ ਦੇ ਪ੍ਰੋਗਰਾਮਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ | ਸੁਸ਼ੀਲ ਰਿੰਕੂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ਲੋਕ ਅਮਿਤ ਸ਼ਾਹ ਦੀ ਰੈਲੀ ਵਿਚ ਸ਼ਾਮਲ ਹੋਣਗੇ | ਇਸ ਮੌਕੇ ਮੁਨੀਸ਼ ਧੀਰ, ਰਾਣਾ ਹਰਦੀਪ, ਅਮਿਤ ਵਿੱਜ, ਵਿਵੇਕ ਧੀਰ, ਉਮੇਸ਼ ਸ਼ਾਰਦਾ, ਅਜੈ ਬਜਾਜ, ਆਰ. ਪੀ. ਮਿੱਤਲ, ਨਰਿੰਦਰ ਪਾਲ ਚੰਦੀ, ਕਮਲ ਹੀਰ, ਮਨਦੀਪ ਸ਼ੁਕਲਾ, ਅਰਵਿੰਦ ਸਿੰਘ ਸੈਫੀ ਚਾਵਲਾ, ਪਰਮਜੀਤ ਪੰਮਾ, ਸੁਨੀਲ ਅਨੇਜਾ, ਮਨੀ, ਰਜਿੰਦਰ ਪਿੱਲੀ, ਬੂਟਾ ਸਿੰਘ, ਪਿੰਕਾ, ਜਾਨੂੰ ਸ਼ਰਮਾ, ਸੁੰਨਾ ਸ਼ਰਮਾ, ਸੁਨਹਿਰਾ ਜਾਮਾ, ਜੀਵਨ ਕੁਮਾਰ, ਰੌਬਿਨ ਸ਼ਰਮਾ, ਸਾਹਿਲ ਸਚਦੇਵਾ, ਸੁਖਰਾਮ ਚੌਹਾਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 11 ਲੜਕੀਆਂ ਦੇ ਆਨੰਦ ਕਾਰਜ ਕਰਵਾਏ <br/> ਅਗਲੀ ਖ਼ਬਰ ਸਰਕਾਰੀ ਕਾਲਜ ਸ਼ਾਹਕੋਟ ਵਿਖੇ ਪਹਿਲਾ ਖੇਡ ਸਮਾਰੋਹ ਕਰਵਾਇਆ ਵਿਧਾਇਕ ਸ਼ੇਰੋਵਾਲੀਆ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।