04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

11 ਲੜਕੀਆਂ ਦੇ ਆਨੰਦ ਕਾਰਜ ਕਰਵਾਏ <br/>

ਸਮੂਹਿਕ ਆਨੰਦ ਕਾਰਜਾਂ ਮੌਕੇ ਨਵੀਆਂ ਵਿਆਹੀਆਂ ਜੋੜੀਆਂ ਨਾਲ ਸੁਸਾਇਟੀ ਦੇ ਸਮੂਹ ਸੇਵਾਦਾਰ ਤੇ ਪਤਵੰਤੇ | <br/> 09-03-2026
ਜੰਡਿਆਲਾ ਮੰਜਕੀ, 8 ਮਾਰਚ (ਸੁਰਜੀਤ ਸਿੰਘ ਜੰਡਿਆਲਾ)-ਗੁਰੂ ਰਾਮਦਾਸ ਜੀ ਅਨੰਦ ਕਾਰਜ ਸੁਸਾਇਟੀ ਜੰਡਿਆਲਾ ਮੰਜਕੀ ਵਲੋਂ ਸਮੂਹ ਟੋਰਾਂਟੋ ਕੈਨੇਡਾ ਵਸਦੇ ਤੇ ਹੋਰ ਮੁਲਕਾਂ ਵਿਚ ਵਸੇ ਪ੍ਰਵਾਸੀ ਪੰਜਾਬੀਆਂ, ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦੇਹਰਾ ਸਾਹਿਬ ਪਾਤਿਸ਼ਾਹੀ ਪੰਜਵੀਂ ਜੰਡਿਆਲਾ-ਭੰਗਾਲਾ 'ਚ 11 ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਗਏ | ਨਵੀਆਂ ਵਿਆਹੀਆਂ ਜੋੜੀਆਂ ਨੂੰ ਪ੍ਰਬੰਧਕਾਂ ਵਲੋਂ ਰੋਜ਼ਾਨਾ ਵਰਤੋਂ ਵਿਚ ਆਉਣ ਵਾਲਾ ਐਲ. ਸੀ. ਡੀ., ਵਾਸ਼ਿੰਗ ਮਸ਼ੀਨ, ਫਰਿਜ਼, ਡਬਲ ਬੈੱਡ, ਭਾਂਡੇ, ਸੂਟ ਸਿਲਾਈ ਮਸ਼ੀਨ, ਪੱਖਾ, ਮੇਜ ਕੁਰਸੀਆਂ ਤੇ ਹੋਰ ਲੋੜੀਂਦਾ ਸਾਮਾਨ ਵੀ ਦਿੱਤਾ ਗਿਆ | ਕਾਰ ਸੇਵਾ ਵਾਲੇ ਬਾਬਾ ਕੁਲਦੀਪ ਸਿੰਘ, ਮੁੱਖ ਸੇਵਾਦਾਰ ਭੁਪਿੰਦਰ ਸਿੰਘ ਖਾਲਸਾ, ਅਤੇ ਪਤਵੰਤਿਆਂ ਵਲੋਂ ਸਹਿਯੋਗੀਆਂ ਨੂੰ ਸਨਮਾਨਿਤ ਵੀ ਕੀਤਾ | ਮੰਗਲ ਸਿੰਘ ਬਾਸੀ ਚੇਅਰਮੈਨ ਪੰਜਾਬ ਐਗਰੋ, ਗੁਰਚੇਤਨ ਸਿੰਘ ਜੌਹਲ, ਜਗਜੀਤ ਸਿੰਘ ਜੌਹਲ ਆਦਿ ਨਵੀਆਂ ਵਿਆਹੀਆਂ ਜੋੜੀਆਂ ਨੂੰ ਅਸ਼ੀਰਵਾਦ ਦੇਣ ਲਈ ਉਚੇਚੇ ਤੌਰ 'ਤੇ ਪੁੱਜੇ | ਜ਼ਿਕਰਯੋਗ ਹੈ ਕਿ ਮਾਤਾ ਗੰਗਾ ਜੀ ਨੂੰ ਮੌ ਸਾਹਿਬ ਵਿਆਹੁਣ ਜਾਂਦੇ ਸਮੇਂ ਗੁਰੂ ਅਰਜਨ ਸਾਹਿਬ ਇਸ ਇਤਿਹਾਸਿਕ ਸਥਾਨ ਤੇ ਰੁਕੇ ਸਨ ਅਤੇ ਉਸੇ ਸਥਾਨ 'ਤੇ ਹੀ ਹਰ ਵਰ੍ਹੇ 11 ਲੜਕੀਆਂ ਦੇ ਆਨੰਦ ਕਾਰਜ ਕੀਤੇ ਜਾਂਦੇ ਹਨ | ਇਸ ਮੌਕੇ ਇਲਾਕੇ ਭਰ ਦੇ ਪੰਚ ਸਰਪੰਚ ਤੇ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਦਿੱਲੀ ਨੂੰ 33500 ਕਰੋੜ ਦੇ ਪ੍ਰਾਜੈਕਟਾਂ ਦਾ ਤੋਹਫ਼ਾ <br/> ਅਗਲੀ ਖ਼ਬਰ ਅਮਿਤ ਸ਼ਾਹ ਦੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਅਸ਼ਵਨੀ ਸ਼ਰਮਾ ਤੇ ਸੁਸ਼ੀਲ ਰਿੰਕੂ ਦੀ ਅਗਵਾਈ ਹੇਠ ਨਕੋਦਰ 'ਚ ਮੀਟਿੰਗ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।